25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜ਼ਿਲ੍ਹਾ ਬਰਨਾਲਾ 'ਚ ਕਈ ਵੱਡੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Ad Position 21
No active advertisement
ਅਜੀਤ ਡੈਸਕ 17-04-2026
ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਅੱਜ ਸਵੇਰੇ ਜ਼ਿਲ੍ਹਾ ਬਰਨਾਲਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਨਾਲ ਵਿਦਿਆਰਥੀਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ | ਬਰਨਾਲਾ ਵਿਚ ਇਹ ਧਮਕੀ ਟੰਡਨ ਇੰਟਰਨੈਸ਼ਨਲ ਸਕੂਲ, ਵਾਈ.ਐਸ. ਗਰੁੱਪ ਦੇ ਸਕੂਲਾਂ, ਆਰੀਆਭੱਟ ਸਕੂਲ, ਸੈਕਰਡ ਹਾਰਟ ਸਕੂਲ ਨੂੰ ਦਿੱਤੀ ਗਈ ਹੈ | ਟੰਡਨ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸ੍ਰੀ ਸ਼ਿਵ ਸਿੰਗਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਵੇਰੇ ਸਕੂਲ ਦੀ ਈਮੇਲ ਚੈੱਕ ਕੀਤੀ ਤਾਂ ਉਸ ਵਿਚ ਇੱਕ ਈਮੇਲ ਆਈ ਹੋਈ ਸੀ ਜਿਸ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਲਿਖੀ ਹੋਈ ਸੀ | ਦੱਸਣਯੋਗ ਇਹ ਧਮਕੀ ਭਰੀ ਈਮੇਲ ਸ਼ਹਿਰ ਦੇ ਦੋ ਹੋਰ ਸਕੂਲਾਂ ਵਾਈ.ਐਸ. ਗਰੁੱਪ ਅਤੇ ਆਰੀਆਭੱਟਾ ਗਰੁੱਪਾਂ ਦੇ ਈਮੇਲ ਐਡਰੈਸਾਂ 'ਤੇ ਵੀ ਭੇਜੇ ਜਾਣ ਦਾ ਜ਼ਿਕਰ ਹੈ ਲੇਕਿਨ ਸਕੂਲ ਪ੍ਰਬੰਧਕਾਂ ਅਨੁਸਾਰ ਈਮੇਲ ਐਡਰੈਸ ਸਹੀ ਨਾ ਹੋਣ ਕਾਰਨ ਉਨ੍ਹਾਂ ਇਹ ਈਮੇਲ ਪ੍ਰਾਪਤ ਨਹੀਂ ਹੋਈ | ਇਸ ਈਮੇਲ ਦਾ ਪਤਾ ਲੱਗਣ 'ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਖ਼ੁਦ ਸਕੂਲਾਂ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਵੱਖ-ਵੱਖ ਈਮੇਲਾਂ ਰਾਹੀਂ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ | ਇਹ ਈਮੇਲ ਸਾਈਬਰ ਟੀਮ ਨੂੰ ਵੀ ਪ੍ਰਾਪਤ ਹੋਇਆ ਸੀ | ਜਿਸ ਤੋਂ ਤੁਰੰਤ ਬਾਅਦ ਹੀ ਸਬੰਧਿਤ ਸਾਰੇ ਅਧਿਕਾਰੀਆਂ ਅਤੇ ਥਾਣਿਆਂ ਤੋਂ ਇਲਾਵਾ ਪੈਟਰੋਿਲੰਗ ਅਤੇ ਐਂਟੀ ਸਾਬੋਤਾਜ਼ ਟੀਮਾਂ ਨੂੰ ਐਕਟੀਵੇਟ ਕੀਤਾ ਗਿਆ ਅਤੇ ਸਕੂਲਾਂ ਦੀ ਚੈਕਿੰਗ ਕੀਤੀ ਗਈ | ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਡਰ ਅਤੇ ਘਬਰਾਉਣ ਦੀ ਲੋੜ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਈ-ਮੇਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲਿਆਂ ਬਾਰੇ ਪਤਾ ਲਗਾਇਆ ਜਾ ਸਕੇ | ਉਕਤ ਅਧਿਕਾਰੀਆਂ ਵਲੋਂ ਵਾਈ.ਐਸ. ਸਕੂਲ ਵਿਖੇ ਵੀ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡੀ.ਐਸ.ਪੀ. ਸਿਟੀ ਸਤਵੀਰ ਸਿੰਘ ਬੈਂਸ, ਥਾਣਾ ਸਿਟੀ-1 ਦੇ ਐਸ.ਐਚ.ਓ. ਇੰਸ: ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ | ਦੂਸਰੇ ਪਾਸੇ ਸਕੂਲਾਂ ਨੂੰ ਧਮਕੀ ਭਰੀਆਂ ਈਮੇਲ ਮਿਲਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਬਾਹਰ ਪਹੁੰਚ ਗਏ | ਜਿਸ ਤੋਂ ਬਾਅਦ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਛੁੱਟੀ ਕਰ ਦਿੱਤੀ ਗਈ |
• ਸੂਬੇ 'ਚ ਕਈ ਮਹੀਨਿਆਂ ਤੋਂ ਕੋਰਟਾਂ ਤੇ ਸਕੂਲਾਂ ਨੂੰ ਮਿਲੀ ਰਹੀਆਂ ਨੇ ਧਮਕੀ ਭਰੀ ਈਮੇਲ, ਮਾਹੌਲ ਖ਼ਰਾਬ ਕਰਨ ਵਾਲੇ ਸਰਕਾਰ ਦੇ ਪਹੁੰਚ ਤੋਂ ਦੂਰ- ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੋਰਟਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਕੁੱਝ ਦਿਨ ਪਹਿਲਾਂ ਬਰਨਾਲਾ ਦੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਵੀ ਮਿਲੀ ਸੀ | ਪਰ ਹੈਰਾਨੀ ਦੀ ਗੱਲ ਹੈ ਕਿ ਅਜਿਹੀਆਂ ਈਮੇਲਾਂ ਅਤੇ ਈਮੇਲ ਭੇਜਣ ਵਾਲਿਆਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਅਜੇ ਤੱਕ ਪਹੁੰਚ ਨਹੀਂ ਸਕਿਆ ਅਤੇ ਇਸੇ ਕਾਰਨ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਬੇਖ਼ੌਫ਼ ਆਪਣੇ ਕੰਮ ਕਰ ਰਹੇ ਹਨ | ਜਿਸ ਨਾਲ ਆਮ ਲੋਕਾਂ ਵਿਚ ਦਹਿਸ਼ਤ ਅਤੇ ਡਰ ਵਾਲਾ ਮਾਹੌਲ ਫੈਲ ਰਿਹਾ ਹੈ | ਜਦੋਂਕਿ ਸਰਕਾਰ ਨੂੰ ਚਾਹੀਦਾ ਹੈ ਕਿ ਮਾਹੌਲ ਖ਼ਰਾਬ ਕਰਨ ਵਾਲੇ ਅਜਿਹੇ ਅਨਸਰਾਂ ਨੂੰ ਤੁਰੰਤ ਲੱਭ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕ ਸ਼ਾਂਤੀ ਨਾਲ ਰਹਿ ਸਕਣ |
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਈ. ਨੇ ਦਸਵੀਂ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਕਾਰ ਬਾਜ਼ਾਰ ਨਜ਼ਦੀਕ ਵਿਅਕਤੀ ਦੀ ਲਾਸ਼ ਮਿਲੀ
Ad Position 24