• ਵਾਈ. ਐੱਸ. ਸਕੂਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ-ਬਰਨਾਲਾ, 16 ਅਪ੍ਰੈਲ (ਅਸ਼ੋਕ ਭਾਰਤੀ)-ਵਾਈ. ਐੱਸ. ਸਕੂਲ ਬਰਨਾਲਾ ਤੇ ਹੰਡਿਆਇਆ ਦਾ ਸੀ. ਬੀ. ਐੱਸ. ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਤੇ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਦੇਵ ਨੇ 98.8 ਫ਼ੀਸਦੀ, ਪ੍ਰਭਲੀਨ ਕੌਰ ਨੇ 97.8 ਫ਼ੀਸਦੀ, ਅਨਿਆ ਨੇ 97.6 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚੋਂ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਵਿਦਿਆਰਥਣ ਚੰਚਲ ਨੇ 97 ਫ਼ੀਸਦੀ, ਅਦਿੱਤਿਆ ਨੇ 97 ਫ਼ੀਸਦੀ, ਆਰੁਸ ਨੇ 96.6 ਫ਼ੀਸਦੀ, ਮਹਿਕਪ੍ਰੀਤ ਨੇ 96.6 ਫ਼ੀਸਦੀ, ਬੂਮੀ ਨੇ 96.6 ਫ਼ੀਸਦੀ, ਹਰਸ਼ਿਤ ਨੇ 96.4 ਫ਼ੀਸਦੀ, ਲਵਿਸ ਨੇ 96 ਫ਼ੀਸਦੀ, ਜਸਲੀਨ ਨੇ 95.8 ਫ਼ੀਸਦੀ, ਕੰਵਰਪ੍ਰਤਾਪ ਨੇ 95.8 ਫ਼ੀਸਦੀ, ਦਿਵੇਸ ਨੇ 94.8 ਫ਼ੀਸਦੀ, ਵਨਿਸਕਾ ਨੇ 94.6 ਫ਼ੀਸਦੀ, ਨਵਦੀਪ ਨੇ 94.6 ਫ਼ੀਸਦੀ, ਹਾਇਮਨ ਨੇ 94.6 ਫ਼ੀਸਦੀ, ਅਰੁਹਾਨ ਨੇ 94.4 ਫ਼ੀਸਦੀ, ਪੀਹੂ ਨੇ 94.2 ਫ਼ੀਸਦੀ, ਮਾਧਵ ਨੇ 94.2 ਫ਼ੀਸਦੀ, ਮਹਿਕਪਾਲ ਨੇ 93.4 ਫ਼ੀਸਦੀ, ਖ਼ੁਸ਼ੀ ਨੇ 93.4 ਫ਼ੀਸਦੀ, ਮਿਹਤਾਂਸੀ ਨੇ 93.4 ਫ਼ੀਸਦੀ, ਹਿੰਮਕ ਨੇ 93.2 ਫ਼ੀਸਦੀ, ਵਨਿਸਕਾ ਨੇ 93 ਫ਼ੀਸਦੀ ਅੰਕ ਹਾਸਲ ਕੀਤੇ ਹਨ |
• ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ-ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਸੀ.ਬੀ.ਐਸ.ਈ. ਬੋਰਡ ਦੁਆਰਾ ਜਾਰੀ ਕੀਤਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਜਿਸ ਵਿਚ ਗੁਰਜਾਪ ਕੌਰ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ, ਕਮਲਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕ ਲੈ ਕੇ ਦੂਜਾ, ਨਮਨਪ੍ਰੀਤ ਕੌਰ ਤੇ ਗੁਰਦੀਪ ਸਿੰਘ ਨੇ 94.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਵਿਸ਼ਿਆਂ ਦੇ ਮੁਤਾਬਿਕ ਦੇਖਿਆ ਜਾਵੇ ਤਾਂ ਪੰਜਾਬੀ ਵਿਚੋਂ ਤਾਂ 12 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ | ਅੰਗਰੇਜ਼ੀ ਵਿਚੋਂ 90 ਫ਼ੀਸਦੀ ਤੋਂ ਵੱਧ 18 ਵਿਦਿਆਰਥੀਆਂ ਨੇ, ਸਾਇੰਸ ਵਿਸ਼ੇ ਵਿਚੋਂ 11 ਵਿਦਿਆਰਥੀਆਂ, ਆਈ.ਟੀ. ਤੇ ਸਮਾਜਿਕ ਸਿੱਖਿਆ ਵਿਸ਼ੇ ਵਿਚੋਂ 14 ਵਿਦਿਆਰਥੀਆਂ ਨੇ ਤੇ ਹਿੰਦੀ ਵਿਚੋਂ 14 ਵਿਦਿਆਰਥੀਆਂ ਨੇ ਵਧੀਆਂ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਕੁੰਜੂਮੋਲ ਜੋਏ ਅਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ | ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਅਗਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
• ਬੀ.ਜੀ.ਐਸ. ਸਕੂਲ ਦਾ ਸੀ.ਬੀ.ਐਸ.ਈ. ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ- ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ.ਬੀ.ਐੱਸ.ਈ. ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦਾ ਦਸਵੀਂ ਜਮਾਤ (ਸੈਸ਼ਨ 2025- 26) ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਅਤੇ ਪਿ੍ੰਸੀਪਲ ਨਿਰਦੋਸ਼ ਰਲਹੱਨ ਨੇ ਦੱਸਿਆ ਕਿ ਦਸਵੀਂ ਦੇ ਆਏ ਨਤੀਜਿਆਂ ਵਿਚ ਅਰਮਾਨ ਸਿੰਘ ਬੁੱਟਰ ਨੇ 98 ਫ਼ੀਸਦੀ ਅੰਕ ਲੈ ਕੇ ਖੇਤਰ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਭੂਮਿਕਾ ਅਗਰਵਾਲ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ, ਗੁਰਵੀਰ ਕੌਰ ਨੇ 92.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸਮੁੱਚੀ ਪ੍ਰਬੰਧਕੀ ਕਮੇਟੀ ਅਤੇ ਸਕੂਲ ਵਲੋਂ ਵਧਾਈ ਦਿੱਤੀ ਗਈ | ਪਿ੍ੰਸੀਪਲ ਸ੍ਰੀਮਾਨ ਨਿਰਦੋਸ਼ ਰਲਹੱਨ ਨੇ ਨਤੀਜਿਆਂ ਵਿਚੋਂ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰ ਕੇ ਆਪਣੇ ਸਕੂਲ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੇ ਅਗਲੇਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ |
• ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ-ਧਨੌਲਾ, (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦਾ ਸੀ.ਬੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹਰਪ੍ਰੀਤ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਹਰਸੀਰਤ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਦੂਜਾ, ਪਰਨੀਤ ਕੌਰ ਨੇ 89 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਚੇਅਰਮੈਨ ਅਮਰਜੀਤ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸਿਮਰਨ ਕੌਰ ਨੇ ਹੋਣਹਾਰ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |
• ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ-ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਤੀਜਾ 100 ਫ਼ੀਸਦੀ ਰਹਿਣ ਦਾ ਮਾਣ ਹਾਸਲ ਕੀਤਾ | ਇਸ ਵਾਰ ਚਾਰ ਵਿਦਿਆਰਥੀਆਂ ਨੇ ਜਿਨ੍ਹਾਂ ਵਿਚੋਂ ਹਿਸਾਬ ਵਿਸ਼ੇ 'ਚੋਂ ਦੋ ਵਿਦਿਆਰਥੀਆਂ ਨੇ 100 ਵਿਚੋਂ 100 ਨੰਬਰ ਪ੍ਰਾਪਤ ਕੀਤੇ ਅਤੇ ਪੰਜਾਬੀ ਵਿਚੋਂ ਵੀ ਦੋ ਵਿਦਿਆਰਥੀਆਂ ਨੇ 100 ਨੰਬਰ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਸਕੂਲ ਦੇ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਨੰਬਰ ਪ੍ਰਾਪਤ ਕੀਤੇ | ਇਸੇ ਤਰਾਂ ਹੀ 16 ਵਿਦਿਆਰਥੀਆਂ ਨੇ 80 ਫ਼ੀਸਦੀ ਨੰਬਰ ਪ੍ਰਾਪਤ ਕੀਤੇ | ਇਸ ਸਾਲ ਸਕੂਲ ਦੀ ਵਿਦਿਆਰਥਣ ਨਿਸ਼ਿਕਾ ਪੁੱਤਰੀ ਰਾਜੇਸ਼ ਕੁਮਾਰ ਨੇ 98.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ ਸਥਾਨ, ਜਸ਼ਿਕਾ ਪੁੱਤਰੀ ਰੋਮਿਤ ਕੁਮਾਰ ਨੇ 97.4 ਫ਼ੀਸਦੀ ਅੰਕ ਨਾਲ ਦੂਜਾ ਸਥਾਨ, ਏਜਲ ਪੁੱਤਰੀ ਅਰਵਿੰਦ ਕੁਮਾਰ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹੀ ਅਰਸ਼ਪ੍ਰੀਤ ਕੌਰ ਪੁੱਤਰੀ ਹਰਦੇਵ ਸਿੰਘ ਨੇ 96 ਫ਼ੀਸਦੀ ਅੰਕ, ਅਨੁਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ 94.6 ਫ਼ੀਸਦੀ ਅੰਕ, ਕਰਨਵੀਰ ਸਿੰਘ ਮਾਨ ਪੁੱਤਰ ਰਤਨਦੀਪ ਸਿੰਘ ਮਾਨ ਨੇ 94.4, ਜਸਨੂਰ ਕੌਰ ਪੁੱਤਰੀ ਚਮਕੌਰ ਸਿੰਘ ਨੇ 94.2, ਮਾਨਸੀ ਪੁੱਤਰੀ ਰਾਜ ਸਿੰਘ ਨੇ 93.8, ਅਸ਼ਵਿਨ ਸਿੰਘ ਪੁੱਤਰ ਰਵਿੰਦਰ ਸਿੰਘ ਨੇ 92.8, ਅਭਿਜੋਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 92.4 ਫ਼ੀਸਦੀ ਅੰਕ, ਬਸ਼ਿਕਾ ਪੁੱਤਰੀ ਅਨਿਲ ਕੁਮਾਰ ਨੇ 92.2 ਫ਼ੀਸਦੀ ਅੰਕ ਕਾਰਤਿਕ ਜਿੰਦਲ ਪੁੱਤਰ ਰਾਕੇਸ਼ ਜਿੰਦਲ ਨੇ 92 ਫ਼ੀਸਦੀ ਅੰਕ, ਜੈਸਮੀਨ ਕੌਰ ਪੁੱਤਰੀ ਕੁਲਦੀਪ ਸਿੰਘ ਨੇ 92 ਫ਼ੀਸਦੀ ਅੰਕ, ਸੁਰਭੀ ਪੁੱਤਰੀ ਵਿਜੈ ਕੁਮਾਰ ਨੇ 91.6 ਫ਼ੀਸਦੀ ਅੰਕ ਅਤੇ ਸਾਹਿਬ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਹੋਰ ਵਿਦਿਆਰਥੀਆਂ ਨੇ ਵੀ ਉੱਚ ਅੰਕ ਪ੍ਰਾਪਤ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਮੈਡਮ ਮਿਸਿਜ਼ ਮੋਨਿਕਾ ਗਰਗ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
• ਐਸ.ਬੀ.ਐਸ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ-ਬਰਨਾਲਾ, (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਦਾ ਸੀ.ਬੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਕਮਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਅਨਮੋਲਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਦਿਕਸਿਤਾ ਨੇ ਪੰਜਾਬੀ ਵਿਸ਼ੇ ਵਿਚੋਂ 100 ਅੰਕ ਅਤੇ ਪਰਨੀਤ ਕੌਰ ਨੇ ਇਨਫਰਮੇਸ਼ਨ ਟੈਕਨਾਲੋਜੀ ਵਿਚੋਂ 100 ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ 10 ਬੱਚਿਆਂ ਨੇ 85 ਫ਼ੀਸਦੀ, 15 ਬੱਚਿਆਂ ਨੇ 80 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਕਮਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਸੀ. ਬੀ. ਐੱਸ. ਈ. ਨੇ ਦਸਵੀਂ ਦਾ ਨਤੀਜਾ ਐਲਾਨਿਆ
ਅਜੀਤ ਡੈਸਕ
17-04-2026