25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਗਣੇਸ਼ ਸ਼ਕਤੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 17-04-2026
ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ)-ਪਿੰਡ ਢਿੱਲਵਾਂ ਸ੍ਰੀ ਗਣੇਸ਼ ਸ਼ਕਤੀ ਕਲੱਬ ਦੇ ਸਹਿਯੋਗ ਨਾਲ ਲਾਈਫ਼ ਲਾਇਨ ਬਲੱਡ ਬੈਂਕ ਬਰਨਾਲਾ ਵਲੋਂ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਢਿਲਵਾਂ ਵਿਖੇ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਇਕਬਾਲ ਸਿੰਘ ਢਿੱਲੋਂ ਵਲੋਂ ਡਾਕਟਰਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ | ਕੈਂਪ ਵਿਚ ਮਰਦਾਂ ਅਤੇ ਅÏਰਤਾਂ ਨੇ 150 ਯੂਨਿਟ ਦੇ ਲਗਭਗ ਖ਼ੂਨਦਾਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਖ਼ਜ਼ਾਨਚੀ ਜਗਦੀਪ ਸਿੰਘ ਅਤੇ ਕਲੱਬ ਮੈਂਬਰ ਲਾਭ ਸਿੰਘ ਬਗੇਰਾ ਸਿੰਘ ਤੇ ਹੋਰਨਾਂ ਵਲੋਂ ਡਾਕਟਰਾਂ ਦੀ ਟੀਮ ਅਤੇ ਸਹਿਯੋਗ ਦੇਣ ਵਾਲਿਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਢਿੱਲੋਂ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਰਸੀਵਰ ਕੁਲਦੀਪ ਸਿੰਘ ਖਾਲਸਾ, ਮੈਨੇਜਰ ਗੁਰਜੰਟ ਸਿੰਘ ਖਾਲਸਾ ਅਤੇ ਪੂਰੀ ਟੀਮ ਦਾ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਕੈਂਪ ਵਿਚ ਮਹਿਲਾਵਾਂ ਵੀ ਮਰਦਾਂ ਨਾਲੋਂ ਪਿੱਛੇ ਨਹੀਂ ਰਹੀਆਂ ਸਗੋਂ ਇਕ ਪਰਿਵਾਰ ਦੇ ਛੇ ਮੈਂਬਰਾਂ ਨੇ ਕੈਂਪ ਵਿਚ ਖ਼ੂਨਦਾਨ ਕੀਤਾ | ਇਸ ਮੌਕੇ ਰੂਪ ਸਿੰਘ, ਰਾਜ ਕੁਮਾਰ, ਜਗਸੀਰ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ, ਜਗਰਾਜ ਸਿੰਘ, ਗੋਪਾਲ ਕਿ੍ਸ਼ਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਚ.ਪੀ.ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਾ. ਕੰਵਲਜੀਤ ਬਾਜਵਾ ਅਗਲੀ ਖ਼ਬਰ ਸੀ. ਬੀ. ਐੱਸ. ਈ. ਨੇ ਦਸਵੀਂ ਦਾ ਨਤੀਜਾ ਐਲਾਨਿਆ
Ad Position 24