25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐੱਚ.ਪੀ.ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਾ. ਕੰਵਲਜੀਤ ਬਾਜਵਾ

Ad Position 21
No active advertisement
ਅਜੀਤ ਡੈਸਕ 17-04-2026
ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ: ਹਰਜੀਤ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਤਹਿਤ 14 ਤੋਂ 15 ਸਾਲ ਦੀਆਂ ਬੱਚੀਆਂ ਦੇ ਟੀਕਾਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤਾਂ ਜੋ ਲੜਕੀਆਂ ਨੂੰ ਹੋਣ ਵਾਲੀ ਨਾਮੁਰਾਦ ਬਿਮਾਰੀ ਕੈਂਸਰ ਨੂੰ ਰੋਕਿਆ ਜਾ ਸਕਦਾ ਹੈ | ਇਸ ਸਬੰਧੀ ਸਬ-ਡਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ਦੇ ਕਾਰਜਕਾਰੀ ਐਸ.ਐਮ.ਓ. ਡਾ: ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬੱਚੇਦਾਨੀ ਦੇ ਕੈਂਸਰ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲਾ ਇਹ ਟੀਕਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਲਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫ਼ਵਾਹਾਂ ਕਾਰਨ ਕੁੱਝ ਮਾਪਿਆਂ ਵਲੋਂ ਆਪਣੇ ਬੱਚਿਆਂ ਦੇ ਇਹ ਟੀਕਾ ਲਗਵਾਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਮਾਪਿਆਂ ਨੂੰ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਕਿਉਂਕਿ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ/ਬੁੱਧੀਜੀਵੀਆਂ ਵਲੋਂ ਗੁਰਦੁਆਰਿਆਂ ਵਿਚ ਅਨਾਊਾਸਮੈਂਟ ਕਰਵਾਉਣ ਉਪਰੰਤ ਬਹੁਤ ਸਾਰੇ ਮਾਪਿਆਂ ਵਲੋਂ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਮੁਹਾਲੀ ਵਿਖੇ ਧਰਨਾ 20 ਨੂੰ ਅਗਲੀ ਖ਼ਬਰ ਸ੍ਰੀ ਗਣੇਸ਼ ਸ਼ਕਤੀ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ
Ad Position 24