25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਗਨਰੇਗਾ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਮੁਹਾਲੀ ਵਿਖੇ ਧਰਨਾ 20 ਨੂੰ

Ad Position 21
No active advertisement
ਅਜੀਤ ਡੈਸਕ 17-04-2026
ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਬੀ.ਡੀ.ਪੀ.ਓ. ਜਗਤਾਰ ਸਿੰਘ ਢਿੱਲੋਂ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਮਨਰੇਗਾ ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਤੇ ਰੈਗੂਲਰ ਕਰਨ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੰਜਾਬ ਭਰ ਦੇ ਸਮੂਹ ਮੁਲਾਜ਼ਮ 20 ਅਪ੍ਰੈਲ ਨੂੰ ਵਿਕਾਸ ਭਵਨ ਮੋਹਾਲੀ ਵਿਖੇ ਧਰਨਾ ਦੇਣਗੇ | ਇਸ ਮੌਕੇ ਬਲਾਕ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਜਸਮੀਤ ਸਿੰਘ ਤੁੰਗ, ਬਲਕਰਨ ਸਿੰਘ ਸ਼ੇਰਗਿੱਲ, ਹਰਦੀਪ ਸਿੰਘ ਸਰਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਐੱਚ.ਪੀ.ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਾ. ਕੰਵਲਜੀਤ ਬਾਜਵਾ
Ad Position 24