ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਦੇ ਸੱਦੇ 'ਤੇ ਪੰਜਾਬ ਦੇ ਵੈਟਰਨਰੀ ਇੰਸਪੈਕਟਰਾਂ ਵਲੋਂ ਗੁਰਦੁਆਰਾ ਸਾਹਿਬ ਅੰਬ ਸਾਹਿਬ ਮੋਹਾਲੀ ਵਿਖੇ ਸੂਬਾ ਪੱਧਰੀ ਧਰਨਾ 26 ਅਪ੍ਰੈਲ ਨੂੰ ਦੇ ਕੇ ਮੱੁਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਲਵਲੀ ਬਾਂਸਲ ਦੀ ਅਗਵਾਈ ਵਿਚ ਵੈਟਰਨਰੀ ਇੰਸਪੈਕਟਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ: ਗੁਰਮੀਤ ਸਿੰਘ ਖੱੁਡੀਆ ਅਤੇ ਵਿਭਾਗ ਦੇ ਪਿ੍ੰਸੀਪਲ ਸਕੱਤਰ ਵਲੋਂ ਵੱਖ-ਵੱਖ ਸਮੇਂ ਮੀਟਿੰਗਾਂ ਕਰਨ ਦੇ ਸਮੇਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ | ਇਸ ਸਮੇਂ ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ, ਜੁਆਇੰਟ ਸਕੱਤਰ ਹਰਨੈਬ ਸਿੰਘ, ਵਿੱਤ ਸਕੱਤਰ ਜਸਪਾਲ ਸਿੰਘ ਆਦਿ ਹਾਜ਼ਰ ਸਨ |