ਹੰਡਿਆਇਆ, 16 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦਾ ਸੀ.ਬੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜੈਸਮੀਨ ਕੌਰ ਨੇ 96.4 ਫ਼ੀਸਦੀ ਅੰਕ ਲੈ ਕੇ ਪਹਿਲਾ, ਮਹਿਕ ਪ੍ਰੀਤ ਕੌਰ ਨੇ 93.4 ਫ਼ੀਸਦੀ ਅੰਕ ਲੈ ਕੇ ਦੂਜਾ, ਤਰਨ ਜੋਤ ਸਿੰਘ ਤੇ ਗਗਨਦੀਪ ਕੌਰ ਨੇ 93.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਇਸ ਤੋਂ ਇਲਾਵਾ ਵਿਦਿਆਰਥਣ ਸ਼ਿਵਾਨੀ ਨੇ 89 ਫ਼ੀਸਦੀ, ਮੰਨਤ ਵਾਲੀਆ ਨੇ 87.8 ਫ਼ੀਸਦੀ, ਨਮਨ ਜੋਤ ਸਿੰਘ ਨੇ 87.6 ਫ਼ੀਸਦੀ, ਤਰਨਪ੍ਰੀਤ ਕੌਰ ਨੇ 87.6 ਫ਼ੀਸਦੀ, ਯਾਦਵੀ ਨੇ 87 ਫ਼ੀਸਦੀ, ਹੁਸਨ ਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |