24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਕਰਨ ਦੇ ਦਾਅਵੇ ਥੋਥੇ ਸਾਬਤ ਹੋਏ- ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 17-04-2026
ਮਹਿਲ ਕਲਾਂ, 16 ਅਪੈ੍ਰਲ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਕਣਕ ਦੀ ਖਰੀਦ ਨੂੰ ਲੈ ਕੇ 17 ਅਪ੍ਰੈਲ ਨੂੰ ਦਿੱਤੇ ਗਏ ਰੇਲ ਰੋਕੋ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ 'ਤੇ ਹਨ | ਇਹ ਜਾਣਕਾਰੀ ਭਾਕਿਯੂ ਡਕੌਂਦਾ-ਧਨੇਰ ਦੇ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਜੱਗਾ ਸਿੰਘ ਮਹਿਲ ਕਲਾਂ ਨੇ ਪਿੰਡ ਕਲਾਲ ਮਾਜਰਾ ਧਨੇਰ, ਮੂੰਮ, ਗਹਿਲ, ਰਾਏਸਰ, ਸਹਿਜੜਾ, ਕਲਾਲਾ, ਚੰਨਣਵਾਲ ਆਦਿ ਪਿੰਡਾਂ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦੇ ਐਲਾਨ ਉਸ ਵੇਲੇ ਥੋਥੇ ਸਾਬਤ ਹੋਏ ਜਦੋਂ 16 ਅਪ੍ਰੈਲ ਤੱਕ ਵੀ ਕਣਕ ਦੀ ਖਰੀਦ ਅਮਲੀ ਰੂਪ 'ਚ ਸ਼ੁਰੂ ਨਹੀਂ ਕੀਤੀ ਗਈ | ਕਿਸਾਨ ਆਗੂ ਬਲਦੇਵ ਸਿੰਘ ਸਹਿਜੜਾ, ਸਤਨਾਮ ਸਿੰਘ ਮੂੰਮ, ਬਲਦੇਵ ਸਿੰਘ ਮੂੰਮ ਨੇ ਮੰਗ ਕੀਤੀ ਕਿ ਹਰਿਆਣਾ ਅਤੇ ਰਾਜਸਥਾਨ ਦੀ ਤਰਜ਼ 'ਤੇ ਨਿਯਮਾਂ 'ਚ ਛੋਟ ਦੇ ਕੇ ਕਣਕ ਦੀ ਖਰੀਦ ਪੂਰੇ ਰੇਟ 'ਤੇ ਤੁਰੰਤ ਸ਼ੁਰੂ ਕੀਤੀ ਜਾਵੇ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਖਰੀਦ ਨਿਯਮਾਂ 'ਚ ਛੋਟ ਦੇ ਕੇ ਖਰੀਦ ਸ਼ੁਰੂ ਨਾ ਕੀਤੀ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ | ਉਨ•ਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਫ਼ਸਲਾਂ ਦੇ ਠੀਕ ਭਾਅ ਨਾ ਮਿਲਣ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਵਿਰੋਧੀ ਨੀਤੀਆਂ ਨੂੰ ਕਦੇ ਸਫਲ ਨਹੀਂ ਹੋਣ ਦੇਣਗੇ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ |

Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ <br/> ਅਗਲੀ ਖ਼ਬਰ ਮਲਟੀਪਰਪਜ਼ ਨਰਸਿੰਗ ਕਾਲਜ ਵਿਖੇ ਡਾ: ਵਿਵੇਕ ਧੀਰ ਅਤੇ ਪਿ੍ੰਸੀਪਲ ਬਲਜਿੰਦਰ ਸਿੰਘ ਬਾਜਵਾ ਦੁਆਰਾ ਲਿਖੀਆਂ ਪੰਜ ਕਿਤਾਬਾਂ ਰ...
Ad Position 24