24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਲੱਡ ਡੋਨਰ ਸੁਸਾਇਟੀ ਭਦੌੜ ਵਲੋਂ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 17-04-2026
ਭਦੌੜ, 16 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲੱਡ ਡੋਨਰ ਸੁਸਾਇਟੀ ਭਦੌੜ ਵਲੋਂ ਵਿਸਾਖੀ ਦੇ ਦਿਹਾੜੇ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ (ਵਿਸਾਖੀ ਵਾਲਾ) ਭਦੌੜ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਕੈਂਪ ਦੇ ਮੁੱਖ ਮਹਿਮਾਨ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਗਰਗ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸ਼ਿਰਾਜ਼ ਗਰਗ ਨੇ ਰੀਬਨ ਕੱਟ ਕੇ ਕੀਤਾ | ਸੁਸਾਇਟੀ ਦੇ ਆਗੂ ਇਕਬਾਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 29 ਯੂਨਿਟਾਂ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਅਤੇ 106 ਯੂਨਿਟਾਂ ਬਲੱਡ ਗੁਰੂ ਨਾਨਕ ਚੈਰੀਟੇਬਲ ਬਠਿੰਡਾ ਨੂੰ ਦਾਨ ਦੇ ਰੂਪ ਵਿਚ ਦਿੱਤੀਆਂ ਗਈਆਂ | ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਹਰੀਸ਼ ਗਰਗ ਅਤੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਕਿਹਾ ਕਿ ਬਲੱਡ ਡੋਨਰ ਸੁਸਾਇਟੀ ਭਦੌੜ ਪਿਛਲੇ ਲੰਬੇ ਸਮੇਂ ਤੋਂ ਖ਼ੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਖ਼ੂਨਦਾਨ ਕਰਨ ਪ੍ਰਤੀ ਸੁਚੇਤ ਕਰਨ ਦਾ ਕੰਮ ਕਰ ਰਹੀ ਹੈ | ਜਿਸ ਦਾ ਇਹ ਉਪਰਾਲੇ ਦੀ ਬਹੁਤ ਹੀ ਸ਼ਲਾਘਾ ਯੋਗ ਹੈ | ਜਿਸ ਲਈ ਸਮੁੱਚੇ ਮੈਂਬਰ ਵਧਾਈ ਦੇ ਪਾਤਰ ਹਨ | ਇਸ ਮੌਕੇ ਸੁਸਾਇਟੀ ਵਲੋਂ ਖ਼ੂਨਦਾਨੀਆਂ ਦਾ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਅਗਰਵਾਲ ਸਭਾ ਦੇ ਪ੍ਰਧਾਨ ਹਰੀਸ਼ ਗਰਗ, ਪ੍ਰਧਾਨ ਸਾਹਿਬ ਸਿੰਘ ਗਿੱਲ, ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸ਼ੀਤਲ, ਭਾਈ ਉਂਕਾਰ ਸਿੰਘ ਬਰਾੜ, ਇੰਸ: ਮਨਦੀਪ ਸਿੰਘ ਢੀਂਡਸਾ, ਸੀਨੀ: ਆਗੂ ਸੁਖਵਿੰਦਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਲਧਰੋਈਆ, ਲੇਖਕ ਕੇਵਲ ਕ੍ਰਾਂਤੀ, ਜੋਗਿੰਦਰ ਸਿੰਘ ਮਠਾੜੂ ਦੀਪਗੜ੍ਹ, ਲਾਭ ਸਿੰਘ ਲਾਭਾ, ਅਸ਼ੋਕ ਕੁਮਾਰ ਭਲਵਾਨ, ਸੁਖਚਰਨ ਸਿੰਘ ਪੰਮਾ, ਨਾਹਰ ਸਿੰਘ ਔਲਖ, ਇਕਬਾਲ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਗੁਰਪਾਲ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਦਰਸ਼ਨ ਸਿੰਘ ਅਤੇ ਗੁਰਦੀਪ ਸਿੰਘ ਬਰਨਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਨੇ ਪੁਲਿਸ ਵਿਭਾਗ ਨੂੰ ਸੜਕ ਸੁਰੱਖਿਆ ਸੰਬੰਧੀ ਸਮਗਰੀ ਦਿੱਤੀ ਅਗਲੀ ਖ਼ਬਰ ਦਾਣਾ ਮੰਡੀ ਰੋਡ 'ਤੇ ਇਕੋ ਰਾਤ ਤਿੰਨ ਦੁਕਾਨਾਂ 'ਤੇ ਹੋਈ ਨਗਦੀ ਅਤੇ ਸਮਾਨ ਦੀ ਚੋਰੀ
Ad Position 24