24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰੀਜ਼ਨਲ ਟਰਾਂਸਪੋਰਟ ਅਥਾਰਿਟੀ ਨੇ ਪੁਲਿਸ ਵਿਭਾਗ ਨੂੰ ਸੜਕ ਸੁਰੱਖਿਆ ਸੰਬੰਧੀ ਸਮਗਰੀ ਦਿੱਤੀ

Ad Position 21
No active advertisement
ਅਜੀਤ ਡੈਸਕ 17-04-2026
ਬਰਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟਰੈਫ਼ਿਕ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਬਰਨਾਲਾ ਵਲੋਂ ਪੁਲਿਸ ਵਿਭਾਗ ਬਰਨਾਲਾ ਨੂੰ ਸੜਕ ਸੁਰੱਖਿਆ ਨਾਲ ਸਬੰਧਿਤ ਅਹਿਮ ਸਮੱਗਰੀ ਸੌਂਪੀ ਗਈ | ਇਹ ਸਮੱਗਰੀ ਡਿਪਟੀ ਕਮਿਸ਼ਨਰ ਬਰਨਾਲਾ ਦੀ ਮੌਜੂਦਗੀ ਵਿਚ ਪੁਲਿਸ ਵਿਭਾਗ ਨੂੰ ਦਿੱਤੀ ਗਈ | ਇਸ ਮੌਕੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਇਸ ਉਪਰਾਲੇ ਤਹਿਤ ਆਰ.ਟੀ.ਏ. ਦਫ਼ਤਰ ਵੱਲੋਂ 1000 ਸਟਿੱਕਰ ਤੇ 50 ਸਾਈਨ ਬੋਰਡ ਟਰੈਫ਼ਿਕ ਚੇਤਾਵਨੀਆਂ ਲਈ, 7 ਫਲੈਕਸ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ, 20 ਰਿਫਲੈਕਸ਼ਨ ਟੇਪਾਂ ਰਾਤ ਸਮੇਂ ਵਾਹਨਾਂ ਦੀ ਦਿੱਖ ਵਧਾਉਣ ਲਈ ਅਤੇ 50 ਟਰੈਫ਼ਿਕ ਕੋਨ ਪੁਲਿਸ ਪ੍ਰਸ਼ਾਸਨ ਨੂੰ ਸਪੁਰਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਿ ਜ਼ਿਲ੍ਹੇ ਵਿਚ ਸੜਕ ਹਾਦਸਿਆਂ ਨੂੰ ਘਟਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ | ਇਹ ਸਾਈਨ ਬੋਰਡ, ਫਲੈਕਸ ਅਤੇ ਰਿਫਲੈਕਸ਼ਨ ਟੇਪਾਂ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ, ਚੌਰਾਹਿਆਂ ਅਤੇ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) 'ਤੇ ਲਗਾਈਆਂ ਜਾਣਗੀਆਂ, ਤਾਂ ਜੋ ਰਾਤ ਦੇ ਸਮੇਂ ਅਤੇ ਖ਼ਰਾਬ ਮੌਸਮ ਦੌਰਾਨ ਵਾਹਨ ਚਾਲਕਾਂ ਨੂੰ ਸਹੀ ਸੇਧ ਮਿਲ ਸਕੇ | ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਰਾਖੀ ਲਈ ਟਰੈਫ਼ਿਕ ਨਿਯਮਾਂ ਦੀ ਪੂਰੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਮੁਹਿੰਮ ਵਿਚ ਪੁਲਿਸ ਦਾ ਸਾਥ ਦੇਣ | ਇਸ ਮੌਕੇ ਏ.ਆਰ.ਟੀ.ਓ. ਬਰਨਾਲਾ ਜਸ਼ਨਜੋਤ ਸਿੰਘ ਸਿੱਧੂ, ਗੁਰਚਰਨ ਸਿੰਘ ਜੈਦਕਾ, ਅਵਤਾਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਸਮੇਂ ਦੀ ਮੁੱਖ ਲੋੜ- ਜੱਸੀ ਮੰਨਵੀ <br/> ਅਗਲੀ ਖ਼ਬਰ ਬਲੱਡ ਡੋਨਰ ਸੁਸਾਇਟੀ ਭਦੌੜ ਵਲੋਂ ਖ਼ੂਨਦਾਨ ਕੈਂਪ ਲਗਾਇਆ
Ad Position 24