05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਸਮਾਨੀ ਬਿਜਲੀ ਡਿਗਣ ਨਾਲ ਤਿੰਨ ਏਕੜ ਖੜ੍ਹੀ ਕਣਕ ਅਤੇ ਨਾੜ ਸੜਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਅੱਜ ਸਵੇਰੇ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਕਿਸਾਨ ਦੀ ਖੇਤ 'ਚ ਖੜੀ ਕਣਕ ਦੀ ਫ਼ਸਲ ਤਿੰਨ ਏਕੜ ਅਤੇ ਦੋ ਕਿਸਾਨਾਂ ਦਾ ਤੂੜੀ ਬਣਾਉਣ ਲਈ ਰੱਖਿਆ ਪੰਜ ਏਕੜ ਨਾੜ ਅੱਗ ਦੀ ਲਪੇਟ 'ਚ ਆ ਕੇ ਮਿੰਟਾਂ 'ਚ ਹੀ ਸੁਆਹ ਹੋ ਗਿਆ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਠੁੱਲੀਵਾਲ ਅਤੇ ਗੁੰਮਟੀ ਆਦਿ ਪਿੰਡਾਂ ਦੇ ਲੋਕਾਂ ਨੇ ਤੁਰੰਤ ਪਹੁੰਚ ਕੇ ਆਪੋ ਆਪਣੇ ਵੱਖ-ਵੱਖ ਸਾਧਨਾਂ ਨਾਲ ਭਾਰੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾ ਕੇ ਗੁਆਂਢੀ ਖੇਤ ਮਾਲਕਾਂ ਦਾ ਭਾਰੀ ਨੁਕਸਾਨ ਹੋਣ ਤੋਂ ਬਚਾਅ ਲਿਆ | ਮਿਲੀ ਜਾਣਕਾਰੀ ਅਨੁਸਾਰ ਅਸਮਾਨੀ ਬਿਜਲੀ ਡਿੱਗਣ ਨਾਲ ਡਰੇਨ ਦੇ ਨਾਲ ਲੱਗਦੇ ਖੇਤਾਂ 'ਚ ਕਿਸਾਨ ਹਰਬੰਸ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਠੁੱਲੀਵਾਲ ਦੀ ਚਾਰ ਏਕੜ ਖੜੀ ਕਣਕ ਸੜ ਗਈ | ਇਸ ਤੋਂ ਇਲਾਵਾ ਕਿਸਾਨ ਰੂਪ ਸਿੰਘ ਅਤੇ ਚਰਨ ਸਿੰਘ ਦਾ ਪੰਜ ਏਕੜ ਤੂੜੀ ਬਣਾਉਣ ਲਈ ਰੱਖਿਆ ਕਣਕ ਦਾ ਨਾੜ ਵੀ ਅੱਗ ਦੀ ਲਪੇਟ 'ਚ ਆ ਗਿਆ | ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਪ੍ਰਧਾਨ ਹਰਤੇਜ ਸਿੰਘ ਸਿੱਧੂ, ਹਰਜੀਤ ਸਿੰਘ ਗੋਗੀ, ਰਮਨਦੀਪ ਸਿੰਘ ਠੁੱਲੀਵਾਲ ਆਦਿ ਆਗੂਆਂ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਵਿਸ਼ਵਾਸ ਦੁਆਇਆ ਕਿ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਇਸ ਬਿਪਤਾ ਦੀ ਘੜੀ 'ਚ ਪੀੜਤ ਕਿਸਾਨਾਂ ਦੇ ਨਾਲ ਖੜੇ ਹਨ | ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ | ਸਰਕਲ ਪਟਵਾਰੀ ਮੋਹਿਤ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਬਾਰੇ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਖਰੀਦ ਨਾ ਹੋਣ ਕਰ ਕੇ 15 ਦਿਨਾਂ ਤੋਂ ਰੁਲ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼... ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਲਈ ਜਾਰੀ ਵੋਟਰ ਸੂਚੀਆਂ ਦੇ ਖਰੜੇ ਨੇ ਖੜ੍ਹੇ ਕੀਤੇ ਵਾਰਡਾਂ ਦੀ ਹੱਦਬੰਦੀ 'ਤੇ ਸਵਾਲ <b...
Ad Position 24