04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਮੁਕੱਦਮੇ ਵਿਚ ਅਕਾਲੀ ਆਗੂ ਟਿੰਕੂ ਖ਼ਾਨ ਦਾ ਨਾਂਅ ਵੀ ਸ਼ਾਮਿਲ ਕਰਨਾ ਸੱਤਾਧਾਰੀ ਧਿਰ ਦੀ ਬੁਖਲਾਹਟ-ਸੰਜੀਵ ਸ਼ੋਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸ ਪਾਰਟੀ ਦੇ ਧਰਨੇ ਦੌਰਾਨ ਪੁਲਿਸ ਡਿਊਟੀ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਅਕਾਲੀ ਆਗੂ ਟਿੰਕੂ ਖ਼ਾਨ ਦਾ ਨਾਮ ਐਫ.ਆਈ.ਆਰ. ਵਿਚ ਸ਼ਾਮਲ ਕੀਤਾ ਜਾਣਾ ਸੱਤਾਧਾਰੀ ਧਿਰ ਦੀ ਬੁਖਲਾਹਟ ਅਤੇ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀਜਨਕ ਗੱਲ ਹੈ ਕਿ ਧਰਨਾ ਕਾਂਗਰਸ ਪਾਰਟੀ ਵਲੋਂ ਦਿੱਤਾ ਗਿਆ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਸਿਆਸੀ ਦਬਾਅ ਹੇਠ ਆ ਕੇ ਅਕਾਲੀ ਆਗੂ ਟਿੰਕੂ ਖ਼ਾਨ ਨੂੰ ਇਸ ਵਿਚ ਨਾਮਜ਼ਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਟਿੰਕੂ ਖ਼ਾਨ ਦਾ ਨਾਮ ਜਾਣਬੁੱਝ ਕੇ ਸ਼ਾਮਲ ਕਰਨਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ | ਸ੍ਰੀ ਸ਼ੋਰੀ ਨੇ ਅੱਗੇ ਕਿਹਾ ਕਿ ਪੁਲਿਸ ਨੂੰ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ ਨਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ 'ਤੇ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਗ਼ਲਤ ਢੰਗ ਨਾਲ ਨਾਮਜ਼ਦ ਕੀਤੇ ਗਏ ਆਗੂਆਂ ਨੂੰ ਪਰਚੇ ਵਿਚੋਂ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਟਿੰਕੂ ਖ਼ਾਨ ਦਾ ਨਾਮ ਪਰਚੇ ਵਿਚੋਂ ਨਾ ਕੱਢਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰੇਗਾ |


Ad Position 22
No active advertisement
ਪਿਛਲੀ ਖ਼ਬਰ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਧੋਖਾਧੜੀ ਅਗਲੀ ਖ਼ਬਰ ਬਰਨਾਲਾ ਪੁਲਿਸ ਬਣੀ ਸੱਤਾਧਾਰੀ ਆਗੂਆਂ ਦੀ ਕਠਪੁਤਲੀ, ਵਿਰੋਧੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ 'ਤੇ ਕੀਤੇ ਜਾ ਰਹੇ ਨੇ ਝੂਠ...
Ad Position 24