06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿਜਲੀ ਦੇ ਲੰਮੇ ਕੱਟਾਂ ਤੋਂ ਦੁਖੀ ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 19-04-2026
ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਜਲੀ ਗਰਿੱਡ ਧੌਲਾ ਤੋਂ ਸ਼ਹਿਰੀ ਬਿਜਲੀ ਸਪਲਾਈ ਨੂੰ ਲੱਗ ਰਹੇ ਲੰਮੇ ਕੱਟਾਂ ਤੋਂ ਦੁਖੀ ਹੋ ਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਬਿੱਕਰ ਸਿੰਘ ਦਾਰਾ ਕਾਹਨੇਕੇ, ਹਰਪ੍ਰੀਤ ਸਿੰਘ, ਗੁਰਤੇਜ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ ਪੰਨੂੰ, ਗੁਰਦੀਪ ਸਿੰਘ, ਭੋਲਾ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੰਡ ਕਾਹਨੇਕੇ ਵਿਖੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਸਕੱਤਰ ਬਿੱਕਰ ਸਿੰਘ ਦਾਰਾ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਲੈ ਕੇ ਲਗਾਤਾਰ 15-15 ਘੰਟਿਆਂ ਦੇ ਲੰਮੇ ਬਿਜਲੀ ਕੱਟਾਂ ਨੇ ਇਲਾਕਾ ਨਿਵਾਸੀਆਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਰਾਜ ਪ੍ਰਬੰਧ ਵਿਚ ਕਿਸੇ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ | ਪੰਜਾਬ ਦਾ ਅੰਨਦਾਤਾ ਅਨਾਜ ਮੰਡੀਆਂ ਵਿਚ ਰੁਲ ਰਿਹਾ ਹੈ | ਇਸ ਮੌਕੇ ਜੱਸੂ ਸਿੰਘ, ਜਸਵਿੰਦਰ ਸਿੰਘ, ਕਮਲ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਮਾਲਾ ਦਾ ਨਿਰਮਾਣ ਰੋਕਣ ਦੇ ਸਬੰਧ ਵਿਚ ਚਾਰ ਵਿਅਕਤੀਆਂ 'ਤੇ ਪਰਚਾ ਦਰਜ ਅਗਲੀ ਖ਼ਬਰ ਧਰੁਵਨ ਭੰਡਾਰੀ ਨੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 97.6 ਫ਼ੀਸਦੀ ਅੰਕ ਕੀਤੇ ਹਾਸਿਲ <br/>
Ad Position 24
No active advertisement