ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਸੈਸ਼ਨ 2025-26 ਦੇ ਸੀ.ਬੀ.ਐੱਸ.ਈ ਦਸਵੀਂ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਜੋਤ ਕੌਰ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਰਸ਼ਦੀਪ ਕੌਰ ਨੇ 94.8 ਫ਼ੀਸਦੀ ਅੰਕ ਲੈ ਕੇ ਦੂਜਾ, ਅਰਸ਼ਵੀਰ ਕੌਰ 94.2 ਫ਼ੀਸਦੀ ਅੰਕਾਂ ਨਾਲ ਤੀਸਰਾ, ਜਸਕਰਨ ਸਿੰਘ 91.4 ਫ਼ੀਸਦੀ ਅੰਕਾਂ ਨਾਲ ਚੌਥਾ, ਰਾਜਵੀਰ ਕੌਰ 91 ਫ਼ੀਸਦੀ ਅੰਕ ਲੈ ਕੇ ਪੰਜਵਾਂ, ਤਨੀਸ਼ਾ ਕੌਰ 91 ਫ਼ੀਸਦੀ ਅੰਕ ਲੈ ਕੇ ਛੇਵਾਂ, ਅਨੁਰੀਤ ਕੌਰ 89.6 ਫ਼ੀਸਦੀ ਅੰਕ ਨਾਲ ਸੱਤਵਾਂ, ਨਵਨੀਤ ਕੌਰ ਜੌਹਲ ਨੇ 89.4 ਫ਼ੀਸਦੀ ਅੰਕਾਂ ਨਾਲ ਅੱਠਵਾਂ ਸਥਾਨ ਹਾਸਲ ਕਰ ਕੇ ਸੰਸਥਾ ਅਤੇ ਸਮੂਹ ਸਟਾਫ਼ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ | ਪਿ੍ੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਇਹ ਨਤੀਜੇ ਅਕੈਡਮੀ ਦੀ ਵਿੱਦਿਅਕ ਉੱਤਮਤਾ ਅਤੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ |