07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ <br/>

Ad Position 21
No active advertisement
ਅਜੀਤ ਡੈਸਕ 19-04-2026
ਤਪਾ ਮੰਡੀ, 18 ਅਪ੍ਰੈਲ (ਪ੍ਰਵੀਨ ਗਰਗ)-ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਜਿਸ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਮੰਤਰ ਮੁਗਧ ਹੋ ਕੇ ਸੁਣਿਆ | ਪਾਠ ਉਪਰੰਤ ਸਭ ਨੂੰ ਦੇਗ ਵਰਤਾਈ ਗਈ ਅਤੇ ਤਿਆਰ ਕੀਤੇ ਚਾਹ ਅਤੇ ਭੁਜੀਏ ਬਦਾਨੇ ਦਾ ਲੰਗਰ ਵਰਤਾਇਆ ਗਿਆ | ਇਸ ਮੌਕੇ ਮੈਨੇਜਮੈਂਟ ਦੇ ਪ੍ਰਧਾਨ ਰਜਿੰਦਰ ਭੁੱਟੋ, ਮੈਨੇਜਰ ਡਾਕਟਰ ਅਮਿਤ, ਸੁਭਾਸ਼ ਗੁਪਤਾ, ਰਿੰਕੂ ਸਿੰਗਲਾ ਅਤੇ ਸਤਪਾਲ ਗੋਇਲ ਸਮੇਤ ਸਮੁੱਚੀ ਮੈਨੇਜਮੈਂਟ ਨੇ ਆਪਣੀ ਹਾਜ਼ਰੀ ਲਵਾਈ | ਸਕੂਲ ਪਿ੍ੰਸੀਪਲ ਮੈਡਮ ਅਨੁਪਮਾ ਸ਼ਰਮਾ ਨੇ ਆਏ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਪ੍ਰੋਗਰਾਮ ਦਾ ਪ੍ਰਬੰਧ ਮੈਡਮ ਗੁਰਮੀਤ ਕੌਰ, ਮੈਡਮ ਕਿ੍ਸ਼ਨਾ, ਮੈਡਮ ਚਾਰੂ, ਜਸਪ੍ਰੀਤ ਸਿੰਘ, ਸਮੂਹ ਸਟਾਫ਼ ਅਤੇ ਡਰਾਈਵਰਾਂ ਕੰਡਕਟਰਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਕਾਂਗਰਸ ਬਲਾਕ ਮਹਿਲ ਕਲਾਂ ਦੇ ਮੁੜ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਤਪਾ ਤੋਂ ਪਿੰਡ ਘੁੰਨਸ ਨੂੰ ਜਾਂਦੀ ਸੜਕ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ
Ad Position 24
No active advertisement