08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹਦਾ ਸੀ.ਬੀ.ਐੱਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਰਮਨਦੀਪ ਕੌਰ, ਚਾਹਤਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਸੰਜਨਾ, ਹਰਜੋਤ ਕੌਰ, ਅਵਨੀਤ ਸ਼ਰਮਾ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਅਤੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਜਿੱਥੇ ਆਪਣੇ ਅਣਥੱਕ ਮਿਹਨਤ ਨਾਲ ਚੰਗੇ ਅੰਕ ਪ੍ਰਾਪਤ ਕੀਤੇ ਹਨ, ਉੱਥੇ ਹੀ ਇਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਇਸ ਪ੍ਰਾਪਤੀ ਵਿਚ ਬਹੁਤ ਵੱਡਾ ਰੋਲ ਹੈ | ਜਿਨ੍ਹਾਂ ਦੁਆਰਾ ਆਪਣੇ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾ ਕੇ ਚੰਗੇ ਅੰਕ ਲੈਣ ਵਿਚ ਮਦਦ ਕੀਤੀ ਹੈ | ਇਸ ਮੌਕੇ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਕੋਆਰਡੀਨੇਟਰ ਅਮਨਪ੍ਰੀਤ, ਸੰਜੀਤ, ਨੋਵਲਪ੍ਰੀਤ, ਸੰਦੀਪ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਅਦਾਲਤ ਵਿਖੇ ਤਰੀਕ ਭੁਗਤਣ ਲਈ ਪੁੱਜੇ ਮਜੀਠੀਆ ਸੁਣਵਾਈ 16 ਮਈ ਤੱਕ ਮੁਲਤਵੀ ਅਗਲੀ ਖ਼ਬਰ ਜੂਨੀਅਰ ਲੜਕੇ ਅਤੇ ਲੜਕੀਆਂ ਦੇ ਅੰਤਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ <br/>
Ad Position 24