22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟਿ੍ਕ ਟਨ ਫ਼ਸਲ ਦੀ ਆਮਦ, 94265 ਮੀਟਿ੍ਕ ਟਨ ਦੀ ਹੋਈ ਖ਼ਰੀਦ

Ad Position 21
No active advertisement
ਅਜੀਤ ਡੈਸਕ 20-04-2026
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁੱਲ 1,48,280 ਮੀਟਿ੍ਕ ਟਨ ਜਿਣਸ ਦੀ ਆਮਦ ਹੋਈ ਹੈ ਜਿਸ ਵਿਚੋਂ ਹੁਣ ਤਕ ਕੁੱਲ 94265 ਮੀਟਿ੍ਕ ਟਨ ਫ਼ਸਲ ਖ਼ਰੀਦੀ ਗਈ ਹੈ | ਹੁਣ ਤੱਕ ਮਾਰਕਫੈੱਡ ਵਲੋਂ 21585 ਮੀਟਿ੍ਕ ਟਨ, ਪਨਗ੍ਰੇਨ ਵਲੋਂ 38255 ਮੀਟਿ੍ਕ ਟਨ, ਪਨਸਪ ਵਲੋਂ 21470 ਮੀਟਿ੍ਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12955 ਮੀਟਿ੍ਕ ਟਨ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਕੱਲ੍ਹ ਸ਼ਾਮ ਤਕ 85 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਲਿਫ਼ਟਿੰਗ ਵੀ ਜਾਰੀ ਹੈ ਅਤੇ ਬਰਸਾਨਾ ਲੋੜੀਂਦੀ ਮਾਤਰਾ ਵਿਚ ਉਪਲਬਧ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਾਲੋਂ ਨਾਲ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਕਿਸਾਨਾਂ 'ਤੇ ਪਰਚਾ ਦਰਜ ਕਰਨ ਦਾ- ਭਾਰਤੀ ਕਿਸਾਨ ਜਥੇਬੰਦੀਆਂ ਨੇ ਥਾਣਾ ਸ਼ਹਿਣਾ ਅੱਗੇ ਕੀਤੀ ਨਾਅਰੇਬਾਜ਼ੀ... ਅਗਲੀ ਖ਼ਬਰ ਲੈਬਾਰਟਰੀ ਸਟਾਫ਼ ਯੂਨੀਅਨ 24 ਨੂੰ ਵਿੱਤ ਮੰਤਰੀ ਨਾਲ ਕਰੇਗੀ ਮੰਗਾਂ ਸਬੰਧੀ ਚਰਚਾ <br/>
Ad Position 24