ਬਰਨਾਲਾ, 19 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਵਲੋਂ ਮਿਤੀ 21 ਨਵੰਬਰ 2022 ਨੂੰ ਵੱਖ-ਵੱਖ ਧਰਾਵਾਂ ਤਹਿਤ ਸਤਿਗੁਰ ਸਿੰਘ ਕਾਲੂ ਪੱੁਤਰ ਮੱਖਣ ਸਿੰਘ ਵਾਸੀ ਭੈਣੀ ਜੱਸਾ (ਬਰਨਾਲਾ) ਵਗੈਰਾ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ ਮੁਲਾਜਮ ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ |