22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਰਨਾਲਾ ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ ਤੋਂ ਸਰਕਾਰੀ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਜਾਰੀ

Ad Position 21
No active advertisement
ਅਜੀਤ ਡੈਸਕ 20-04-2026
ਰੂੜੇਕੇ ਕਲਾਂ, 19 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ ਤੋਂ ਵਣ ਵਿਭਾਗ ਬਰਨਾਲਾ ਦੀ ਮਲਕੀਅਤ ਜਗ੍ਹਾ ਵਿਚੋਂ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਹਰੇ ਭਰੇ ਸਰਕਾਰੀ ਰੁੱਖਾਂ ਦੀ ਨਜਾਇਜ਼ ਕਟਾਈ ਹੋ ਰਹੀ ਹੈ | ਜਿੰਮੇਵਾਰਾਂ ਵਿਭਾਗਾਂ ਦੇ ਉੱਚ ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ | ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਰੋਕਣ ਵਿਚ ਅਸਫਲ ਨਜ਼ਰ ਆ ਰਹੇ ਹਨ | ਬਿਨਾ ਕਿਸੇ ਕਾਨੂੰਨੀ ਡਰ ਦੇ ਸਰਕਾਰੀ ਰੁੱਖਾਂ ਦੀ ਨਜਾਇਜ਼ ਕਟਾਈ ਹੋ ਰਹੀ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਸਮੇਂ ਤੋਂ ਲੈ ਕੇ ਬਰਨਾਲਾ-ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ 'ਤੇ ਖੜ੍ਹੇ ਹਰੇ ਭਰੇ ਸਰਕਾਰੀ ਰੁੱਖਾਂ ਨੂੰ ਵੱਖ ਵੱਖ ਢੰਗ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਕੇ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਸ਼ਰ੍ਹੇਆਮ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਕੀਤੀ ਜਾ ਰਹੀ ਹੈ | ਵਣ ਵਿਭਾਗ ਬਰਨਾਲਾ ਦੇ ਉੱਚ ਅਧਿਕਾਰੀਆਂ ਦੇ ਅਨੇਕਾਂ ਵਾਰ ਇਲਾਕੇ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਧਿਆਨ ਵਿਚ ਲਿਆਉਣ ਦੇ ਬਾਵਜੂਦ ਕਿਸੇ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਨਜਾਇਜ਼ ਰੁੱਖਾਂ ਦੀ ਕਟਾਈ ਬੰਦ ਹੋ ਰਹੀ ਹੈ | ਦਿਨੋਂ ਦਿਨ ਹਰੇ ਭਰੇ ਰੁੱਖਾਂ ਦਾ ਨਜਾਇਜ਼ ਕਟਾਈ ਹੋ ਰਹੀ ਹੈ | ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ 24 ਦਸੰਬਰ 2025 ਨੂੰ ਦਿੱਤੇ ਆਪਣੇ ਆਦੇਸ਼ ਰਾਹੀਂ ਪੰਜਾਬ ਰਾਜ ਵਿਚੋਂ ਹਰੇ ਭਰੇ ਹਰ ਉਮਰ ਅਤੇ ਹਰ ਕਿਸਮ ਦੇ ਰੁੱਖਾਂ ਦੀ ਕਟਾਈ 'ਤੇ ਪਾਬੰਦੀ ਲਗਾਉਂਦਿਆਂ ਹੋਇਆਂ ਆਪਣੇ ਪਾਸ ਕੀਤੇ ਹੁਕਮ ਵਿਚ ਕਿਹਾ ਸੀ ਕਿ ਰਾਜਸਥਾਨ ਕੋਲ ਵਣ ਏਰੀਆ 4.87 ਫ਼ੀਸਦੀ ਹੈ ਜਦੋਂ ਕਿ ਪੰਜਾਬ ਕੋਲ ਰਾਜਸਥਾਨ ਤੋਂ ਵੀ ਘੱਟ 3.67 ਫ਼ੀਸਦੀ ਰਹਿ ਗਿਆ ਹੈ | ਜਿਸ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਾਈਕੋਰਟ ਨੇ ਪੰਜਾਬ ਵਿਚ ਹਰੇ ਭਰੇ ਰੁੱਖ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਸੀ ਪ੍ਰੰਤੂ ਹਾਈਕੋਰਟ ਦੇ ਸਖ਼ਤ ਆਦੇਸ਼ਾਂ ਦੇ ਬਾਵਜੂਦ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਜਾਰੀ ਹੈ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਾਈਕੋਰਟ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲਾਗੂ ਨਹੀਂ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 15 ਗ੍ਰਾਮ ਨਸ਼ੀਲੇ ਪਦਾਰਥ ਸਣੇ ਦੋ ਕਾਬੂ ਅਗਲੀ ਖ਼ਬਰ ਲੁਧਿਆਣਾ-ਬਰਨਾਲਾ ਹਾਈਵੇਅ 'ਤੇ ਦੋ ਟਰਾਲਿਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ <br/>
Ad Position 24