ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਪਹਿਲ ਦੇ ਆਧਾਰ 'ਤੇ ਫ਼ੰਡ ਜਾਰੀ ਕਰ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲ ਨੂੰ ਪਿੱਛੇ ਛੱਡ ਦਿੱਤਾ ਹੈ | ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲਗਨ ਨਾਲ ਮਿਹਨਤ ਕਰਨ ਅਤੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਆ | ਸਕੂਲ ਪਿ੍ੰਸੀਪਲ ਰਜਿੰਦਰਪਾਲ ਸਿੰਘ ਨੇ ਸਵਾਗਤੀ ਭਾਸ਼ਣ ਦਿੰਦੇ ਹੋਏ ਸਿੱਖਿਆ ਵਿਭਾਗ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਨੇ ਸਭ ਦਾ ਮਨ ਮੋਹ ਲਿਆ | ਸਰਪੰਚ ਬੀਬੀ ਕਿਰਨਾ ਰਾਣੀ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਚੇਅਰਮੈਨ ਅਮਨਦੀਪ ਸਿੰਘ, ਸਿੱਖਿਆ ਕ੍ਰਾਂਤੀ ਬਲਾਕ ਕੋਆਰਡੀਨੇਟਰ ਚਰਨਜੀਤ ਸਿੰਘ, ਬਲਾਕ ਬੀ.ਐਲ.ਓ. ਜਸਵਿੰਦਰ ਸਿੰਘ, ਬਲਾਕ ਬੀ.ਐਸ.ਐਮ. ਕੁਲਦੀਪ ਸਿੰਘ ਕਮਲ, ਮਨਜੀਤ ਸਿੰਘ ਸਹਿਜੜਾ, ਮਾ: ਹਰਮਨਜੀਤ ਸਿੰਘ ਕੁਤਬਾ, ਹਰਪ੍ਰੀਤ ਸਿੰਘ ਧੰਜਲ, ਤੇਜਿੰਦਰਦੇਵ ਸਿੰਘ ਮਿੰਟੂ, ਵਿਜੇ ਕੁਮਾਰ ਬਾਂਸਲ, ਪੰਚ ਮਨਜੀਤ ਸਿੰਘ, ਮੋਹਿਤ ਗਰਗ, ਮਾ: ਸੁਖਪਾਲ ਸਿੰਘ ਕਲਾਲ ਮਾਜਰਾ ਆਦਿ ਤੋਂ ਇਲਾਵਾ ਅਤੇ ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ, ਮਾਪੇ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਸਾਇੰਸ ਮਾਸਟਰ ਜਤਿੰਦਰ ਸਿੰਘ ਨੇ ਨਿਭਾਈ |
ਭਗਵੰਤ ਮਾਨ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜਿਆ-ਵਿਧਾਇਕ ਪੰਡੋਰੀ <br/>
ਅਜੀਤ ਡੈਸਕ
21-04-2026