23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਧ ਰਹੀ ਗਰਮੀ ਅਤੇ ਲੂਅ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ-ਡਾ: ਕੰਵਲਜੀਤ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 21-04-2026

ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਡਵਾਇਜ਼ਰੀ (ਸਲਾਹਕਾਰੀ) ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਤੇ ਤਾਪਮਾਨ ਵਿਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ ਤੇ ਗਰਮੀ ਨਾਲ ਸਬੰਧਿਤ ਬਿਮਾਰੀਆਂ ਦਾ ਕਾਰਨ ਬਣਦੀ ਹੈ | ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਅÏਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ 'ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ | ਉਨ੍ਹਾਂ ਨੂੰ ਲੂ ਲੱਗਣ ਦਾ ਵਧੇਰੇ ਜੋਖ਼ਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਲੂ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ | ਹਰੀਆਂ ਸਬਜ਼ੀਆਂ ਅਤੇ ਮੌਸਮੀ ਫਲ ਜਿਵੇਂ ਖ਼ਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋਣਾ, ਬਹੁਤ ਤੇਜ਼ ਸਿਰ ਦਰਦ, ਬੇਚੈਨੀ, ਚੱਕਰ ਆਉਣਾ, ਮਾਸਪੇਸ਼ੀਆਂ ਦੀ ਕਮਜ਼ੋਰੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਉਣਾ ਆਦਿ ਲੂ ਲੱਗਣ ਦੇ ਲੱਛਣ ਹਨ | ਅਜਿਹੇ ਲੱਛਣ ਦਿਖਾਈ ਦੇਣ 'ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਤਹਿਸੀਲ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ, ਬਿਨਾਂ ਐੱਨ.ਓ.ਸੀ. ਤੋਂ ਹੋ ਰਹੀਆਂ ਨੇ ਰਜਿਸਟਰੀਆਂ-ਨਿਸ਼ੀਕਾਂਤ ਸਿੰਗਲਾ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜਿਆ-ਵਿਧਾਇਕ ਪੰਡੋਰੀ <br/>
Ad Position 24