ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਹੈਰੋਇਨ ਅਤੇ ਦੇਸੀ ਕੱਟੇ ਸਮੇਤ ਕਾਬੂ ਕਰਨ ਦੀ ਖ਼ਬਰ ਮਿਲੀ ਹੈ | ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਅਤੇ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵਲੋਂ ਕੀਤੀ ਗਈ, ਜੋ ਕਿ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਹੈ | ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਕਲਾਲ ਮਾਜਰਾ ਵੱਲ ਜਾਂਦੀ ਸੜਕ ਉੱਤੇ ਗਸ਼ਤ ਕਰ ਰਹੀ ਸੀ | ਜਦੋਂ ਪੁਲਿਸ ਟੀਮ ਪੁਲ ਸੂਆ ਬਾ-ਹੱਦ ਮਹਿਲ ਕਲਾਂ ਨੇੜੇ ਪਹੁੰਚੀ ਤਾਂ ਇੱਕ ਮੋਨਾ ਵਿਅਕਤੀ ਨਸੂੜੇ ਦੇ ਦਰੱਖਤ ਹੇਠ ਬੈਠਾ ਇੱਕ ਲਿਫ਼ਾਫ਼ੇ 'ਚੋਂ ਕੁੱਝ ਫਰੋਲ ਰਿਹਾ ਸੀ | ਪੁਲਿਸ ਨੂੰ ਦੇਖ ਕੇ ਉਹ ਘਬਰਾ ਕੇ ਖੜ੍ਹਾ ਹੋ ਗਿਆ, ਜਿਸ ਨਾਲ ਉਸ 'ਤੇ ਸ਼ੱਕ ਪੈਦਾ ਹੋਇਆ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ | ਇਸ ਦੌਰਾਨ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਚਿੱਟਾ (ਹੈਰੋਇਨ), 315 ਬੋਰ ਦਾ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਹਰਦੀਪ ਸਿੰਘ ਭੌਰਾ ਵਾਸੀ ਕਲਾਲ ਮਾਜਰਾ ਵਜੋਂ ਹੋਈ ਹੈ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਗਰੁੱਪ ਨਾਲ ਜੁੜਿਆ ਹੋਇਆ ਹੈ ਅਤੇ ਇਸ ਮਾਮਲੇ 'ਚ ਹੋਰ ਕੌਣ-ਕੌਣ ਸ਼ਾਮਿਲ ਹੋ ਸਕਦੇ ਹਨ |