23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਆਗੂ <br/>

Ad Position 21
No active advertisement
ਅਜੀਤ ਡੈਸਕ 21-04-2026

ਮਹਿਲ ਕਲਾਂ, 20 ਅਪ੍ਰੈਲ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਬਲਾਕ ਕਾਂਗਰਸ ਦੇ ਆਗੂਆਂ ਦੀ ਅਹਿਮ ਇਕੱਤਰਤਾ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸ਼ਰਮਾ ਹਮੀਦੀ, ਸੀਨੀਅਰ ਆਗੂ ਬਨੀ ਖਹਿਰਾ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਆਗੂਆਂ ਨਾਲ ਸ਼ਰ੍ਹੇਆਮ ਗੁੰਡਾਗਰਦੀ ਧੱਕੇਸ਼ਾਹੀ ਕਰਨ ਤੋਂ ਇਲਾਵਾ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ | ਇਸ ਸਮੇਂ ਐਸ.ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀਵਾਲਾ, ਸਾਬਕਾ ਸਰਪੰਚ ਮਨਜੀਤ ਸਿੰਘ ਮਹਿਲ ਖ਼ੁਰਦ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਆੜ੍ਹਤੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਰ ਕੇ ਆਮ ਆਦਮੀ ਦੀ ਸਰਕਾਰ ਪ੍ਰਤੀ ਪੰਜਾਬ ਦੀ ਜਨਤਾ ਵਿਚ ਰੋਸ ਪਾਇਆ ਜਾ ਰਿਹਾ ਹੈ | ਸਰਕਾਰ ਵਲੋਂ ਪੰਜਾਬ ਦੀਆਂ ਅÏਰਤਾਂ ਨਾਲ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰਾਉਣ ਲਈ ਪੰਜਾਬ ਪ੍ਰਦੇਸ ਕਾਂਗਰਸ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਕਾਨੂੰਨ ਨੂੰ ਭੁੱਲ ਝੂਠੇ ਇਲਜ਼ਾਮ ਲਗਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਤੱਕ ਲੈ ਕੇ ਜਾਵਾਂਗੇ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਹੋਏ ਮੁਕੱਦਮੇ ਜਦੋਂ ਤੱਕ ਰੱਦ ਨਹੀਂ ਹੁੰਦੇ, ਉਦੋਂ ਤੱਕ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸੰਘਰਸ਼ ਦਿਨ ਰਾਤ ਜਾਰੀ ਰਹੇਗਾ | ਇਸ ਸਮੇਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਬਾਬੂ ਰੌਸ਼ਨ ਲਾਲ ਬਾਂਸਲ, ਦੀਪਇੰਦਰ ਸਿੰਘ ਦੀਪਾ ਧਨੇਰ, ਭਰਥ ਦਾਸ ਗੁਰਮ ਪ੍ਰਧਾਨ ਬੀ.ਸੀ. ਵਿੰਗ, ਬਲਾਕ ਪ੍ਰਧਾਨ ਕਿਸਾਨ ਵਿੰਗ ਬਲਜੀਤ ਸਿੰਘ ਮਾਨ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਧਨੇਰ, ਨਵਦੀਪ ਸਿੰਘ ਨੰਨੂ ਗੁਰਮ, ਜਗਜੀਤ ਸਿੰਘ ਯੂਥ ਆਗੂ, ਪ੍ਰੀਤਮ ਸਿੰਘ ਬੀਹਲਾ, ਭਜਨ ਸਿੰਘ ਮਹਿਲ ਖੁਰਦ ਅਤੇ ਦੀਪ ਸਿੰਘ ਮੂੰਮ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਦੂਨ ਇੰਸਟੀਚਿਊਟ ਦੇ 10ਵੀਂ ਸੀ. ਬੀ. ਐੱਸ. ਈ. ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ, ਕੀਤਾ ਸਨਮਾਨ <br/> ਅਗਲੀ ਖ਼ਬਰ ਮਹਿਲ ਕਲਾਂ ਪੁਲਿਸ ਵਲੋਂ ਹੈਰੋਇਨ ਅਤੇ ਦੇਸੀ ਕੱਟੇ ਸਮੇਤ ਇੱਕ ਕਾਬੂ <br/>
Ad Position 24