23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਿੰਡ ਖੱੁਡੀ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-04-2026
ਹੰਡਿਆਇਆ, 20 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਮੰਜੀ ਸਾਹਿਬ ਪਿੰਡ ਖੱੁਡੀ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ 'ਜਾਗੋ ਲਹਿਰ' ਵਲੋਂ ਸਾਂਝੇ ਤੌਰ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਵਿਚ 157 ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲਿਆਂ 'ਚੋਂ ਹਰਸ਼ਵੀਰ ਸਿੰਘ ਨੇ ਪਹਿਲਾ, ਜਸਕਰਨ ਸਿੰਘ ਦਿਉਲ ਨੇ ਦੂਜਾ, ਨਵਤੂਰ ਸਿੰਘ ਨੇ ਤੀਜਾ ਤੇ ਹਰਜੋਤ ਸਿੰਘ ਨੇ ਚੌਥਾ ਸਥਾਨ ਲਿਆ | ਜੇਤੂ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਮਾਨ, ਜਾਗੋ ਲਹਿਰ ਦੇ ਪ੍ਰਬੰਧਕ ਵਰਿੰਦਰ ਸਿੰਘ ਬੱਬੂ, ਮੀਤ ਪ੍ਰਧਾਨ ਜਗਤਾਰ ਸਿੰਘ ਭੋਲਾ, ਗ੍ਰੰਥੀ ਹਰਦੇਵ ਸਿੰਘ, ਸੈਕਟਰੀ ਹਰਮੇਲ ਸਿੰਘ ਤੇ ਹਰਬੰਸ ਸਿੰਘ ਫ਼ੌਜੀ ਵਲੋਂ ਸਿਰੋਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਮ ਸਿੰਘ ਦਿਉਲ, ਡਾ: ਸੁਖਦਰਸ਼ਨ ਸਿੰਘ, ਜੀਤ ਸਿੰਘ, ਸਤਨਾਮ ਸਿੰਘ ਸਮੇਤ ਸੰਗਤਾਂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਵੀਰ ਪ੍ਰਤਾਪ ਨੇ ਸੀ.ਬੀ.ਐੱਸ.ਸੀ. ਬੋਰਡ ਵਿਚੋਂ 97.6 ਫ਼ੀਸਦੀ ਅੰਕ ਕੀਤੇ ਹਾਸਿਲ ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਨੂੰ ਲੈ ਕੇ ਭਾਜਪਾ ਦਾ ਅਸਲ ਚਿਹਰਾ ਹੋਇਆ ਬੇਨਕਾਬ - ਪਿ੍ਤਪਾਲ ਬਡਲਾ <br/>
Ad Position 24