ਬਰਨਾਲਾ, 20 ਅਪੈ੍ਰਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਪੰਜਾਬੀ, ਹਿੰਦੀ, ਅੰਗਰੇਜ਼ੀ ਵਿਸ਼ੇ ਸਬੰਧੀ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਦੇ ਸੰਚਾਰ ਹੁਨਰਾਂ ਨੂੰ ਨਿਖਾਰਨਾ, ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣਾ ਅਤੇ ਕਵਿਤਾ ਪ੍ਰਤੀ ਰੁਚੀ ਪੈਦਾ ਕਰਨਾ ਸੀ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |