23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚੀਮਾ-ਜੋਧਪੁਰ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-04-2026
ਟੱਲੇਵਾਲ, 20 ਅਪੈ੍ਰਲ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਸ: ਸ਼ੇਰਵਿੰਦਰ ਸਿੰਘ, ਏ.ਐਸ.ਆਈ. ਦੀਵਾਨ ਸਿੰਘ, ਏ.ਐਸ.ਆਈ. ਰਣਜੀਤ ਸਿੰਘ ਅਤੇ ਏ.ਐਸ.ਆਈ. ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦਿਨ-ਪ੍ਰਤੀਦਿਨ ਜੀਵਨ ਵਿਚ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਹੈਲਮਟ ਪਹਿਨਣ, ਸੀਟ ਬੈਲਟ ਲਗਾਉਣ, ਨਸ਼ੇ ਵਿਚ ਡਰਾਈਵਿੰਗ ਤੋਂ ਬਚਣ, ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਅਤੇ ਸੜਕ ਸੰਕੇਤਾਂ ਦੀ ਪਾਲਣਾ ਕਰਨ ਬਾਰੇ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ | ਇਸ ਮੌਕੇ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ, ਬਲਵੀਰ ਸਿੰਘ, ਸਟੂਡੈਂਟ ਪੁਲਿਸ ਕੈਡਿਟ ਇੰਚਾਰਜ ਡਾ: ਜਤਿੰਦਰ ਜੋਸ਼ੀ, ਪਾਇਲ ਗਰਗ, ਪੂਨਮ ਸ਼ਰਮਾ, ਹਰਪ੍ਰੀਤ ਸਿੰਘ, ਵੋਕੇਸ਼ਨਲ ਟਰੇਨਰ ਲਵਪ੍ਰੀਤ ਕੌਰ, ਮੀਨਾਕਸ਼ੀ ਗਰਗ, ਗੁਰਮੀਤ ਕੌਰ ਅਤੇ ਰਾਜੇਸ਼ ਕੁਮਾਰ ਸਮੇਤ ਸਕੂਲ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸੰਤ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਧਾਰਮਿਕ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ <br/>
Ad Position 24