ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ 'ਚ ਵਿਦਿਆਰਥੀਆਂ ਦੀ ਲਿਖਾਈ ਸੁਧਾਰਨ ਅਤੇ ਉਨ੍ਹਾਂ ਵਿਚ ਰੁਚੀ ਪੈਦਾ ਕਰਨ ਲਈ ਸੁੰਦਰ ਲਿਖਾਈ ਮੁਕਾਬਲਾ ਹਾਊਸ ਵਾਈਜ਼ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਲਾਸ 1 ਤੋਂ 10 ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਆਪਣੀ ਸੁੰਦਰ ਅਤੇ ਸਾਫ਼-ਸੁਥਰੀ ਲਿਖਾਈ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ | ਸਕੂਲ ਪਿ੍ੰਸੀਪਲ ਇਬਰਾਹੀਮ ਉੱਦਮ ਨੇ ਕਿਹਾ ਕਿ ਸੁੰਦਰ ਲਿਖਾਈ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੀ ਹੈ ਅਤੇ ਪੜ੍ਹਾਈ ਵਿਚ ਵੀ ਬਹੁਤ ਮਦਦਗਾਰ ਸਾਬਤ ਹੁੰਦੀ ਹੈ | ਸਕੂਲ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਨੂੰ ਉਭਾਰਦੇ ਹਨ | ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਪ੍ਰਸ਼ੰਸਾ ਕੀਤੀ ਗਈ |