23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੁਰਾਣੀਆਂ ਪੰਚਾਇਤਾਂ ਨੇ ਨਾ ਸੁਣੀ, ਪਰ ਸਰਪੰਚ ਬੀਬੀ ਕਿਰਨਾ ਰਾਣੀ ਨੇ ਪੂਰੇ ਕੀਤੇ ਵਾਅਦੇ <br/>

Ad Position 21
No active advertisement
ਅਜੀਤ ਡੈਸਕ 21-04-2026
ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗ੍ਰਾਮ ਪੰਚਾਇਤ ਮਹਿਲ ਕਲਾਂ ਵਲੋਂ ਕਰਵਾਏ ਜਾ ਰਹੇ ਸ਼ਾਨਦਾਰ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਸਥਾਨਕ ਦਲਿਤ ਬਸਤੀ ਦੇ ਵਸਨੀਕਾਂ ਵਲੋਂ ਸਰਪੰਚ ਬੀਬੀ ਕਿਰਨਾ ਰਾਣੀ ਅਤੇ ਯੂਥ ਆਗੂ ਅਰੁਣ ਕੁਮਾਰ ਬਾਂਸਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਦਲਿਤ ਆਗੂ ਗੁਰਚਰਨ ਸਿੰਘ ਸਹੋਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਆਗੂ ਆਪਣੇ ਵਾਅਦਿਆਂ ਨੂੰ ਭੁੱਲ ਜਾਂਦੇ ਹਨ, ਪਰ ਬੀਬੀ ਕਿਰਨਾ ਰਾਣੀ ਨੇ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰਦਿਆਂ ਪਿੰਡ ਵਿਚ ਵਿਕਾਸ ਦੀ ਲਹਿਰ ਜਾਰੀ ਰੱਖੀ ਹੈ | ਇਸੇ ਤਰ੍ਹਾਂ ਅਵਤਾਰ ਸਿੰਘ ਸਹੋਤਾ ਨੇ ਪਿਛਲੇ ਹਲਾਤਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਹਿਲਾਂ ਇਸ ਬਸਤੀ ਦੇ ਰਸਤੇ ਬੇਹੱਦ ਖਸਤਾ ਸਨ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਲੋਕ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ, ਪਰ ਮੌਜੂਦਾ ਸਰਪੰਚ ਨੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾ ਕੇ ਉਨ੍ਹਾਂ ਨੂੰ ਪੱਕਾ ਕਰਨ ਦੇ ਨਾਲ-ਨਾਲ ਸਬਮਰਸੀਬਲ ਮੋਟਰਾਂ ਲਗਵਾ ਕੇ ਪਾਣੀ ਦੀ ਕਿੱਲਤ ਨੂੰ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਹੈ | ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਇਸ ਤੋਂ ਪਹਿਲਾਂ ਉਹ ਕਈ ਪੰਚਾਇਤਾਂ ਕੋਲ ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਗੇੜੇ ਮਾਰ ਕੇ ਥੱਕ ਚੁੱਕੇ ਸਨ, ਪਰ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਸੀ | ਪੰਚ ਮਨਜੀਤ ਸਿੰਘ ਸਹੋਤਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਰਪੰਚ ਬੀਬੀ ਕਿਰਨਾ ਰਾਣੀ ਦਾ ਦਿਲੋਂ ਧੰਨਵਾਦ ਕੀਤਾ | ਇਸ ਸਨਮਾਨ ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ ਬੰਤ ਸਿੰਘ, ਅਮਨਦੀਪ ਸਿੰਘ, ਜਗਸੀਰ ਸਿੰਘ, ਸਤਕਰਤਾਰ ਸਿੰਘ, ਮਨਜੀਤ ਸਿੰਘ ਪੰਚ, ਗੱਗਰ ਸਿੰਘ ਹਲਵਾਈ ਅਤੇ ਗੁਰਪ੍ਰੀਤ ਸਿੰਘ ਹਲਵਾਈ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਨੇ 'ਮਿਸ਼ਨ ਦਿਵਸ-2026' ਮਨਾਇਆ <br/> ਅਗਲੀ ਖ਼ਬਰ ਫ਼ਤਹਿ ਕਾਲਜ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ <br/>
Ad Position 24