23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤੇ ਗਏ ਪੰਥਕ ਸਮਝੌਤੇ ਦਾ ਸਵਾਗਤ ਕਰਦੇ ਹਾਂ-ਦੁੱਗਲ <br/>

Ad Position 21
No active advertisement
ਅਜੀਤ ਡੈਸਕ 21-04-2026
ਟੱਲੇਵਾਲ, 20 ਅਪੈ੍ਰਲ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਜੋ ਅਕਾਲ ਤਖ਼ਤ ਸਾਹਿਬ ਤੋਂ ਪੰਥ ਦੀ ਚੜ੍ਹਦੀ ਕਲਾ ਲਈ ਸਿੰਘ ਸਾਹਿਬਾਨਾਂ ਨੇ ਕੌਮ ਨੂੰ ਇੱਕਜੁਟ ਹੋਣ ਦੇ ਆਦੇਸ਼ ਦਿੱਤੇ ਸੀ | ਉਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਜੋ ਪੰਥਕ ਸਮਝੌਤਾ ਕੀਤਾ ਹੈ ਉਸ ਦਾ ਅਸੀਂ ਜ਼ਿਲ੍ਹਾ ਬਰਨਾਲਾ ਵਲੋਂ ਸਵਾਗਤ ਕਰਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਨਰ ਸੁਰਜੀਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਤਰਨਜੀਤ ਸਿੰਘ ਦੁੱਗਲ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪੰਥ ਦੀ ਸਰਕਾਰ ਚਾਹੰੁਦੇ ਹਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਮੁੱਖ ਮੰਤਰੀ ਦੇ ਰੂਪ 'ਚ ਦੇਖਣਾ ਚਾਹੰੁਦੇ ਹਨ | ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ੍ਹ 'ਚ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਜਲਦੀ ਹੀ ਪੰਥਕ ਲਹਿਰ ਸ਼ੁਰੂ ਕੀਤੀ ਜਾਵੇਗੀ ਅਤੇ ਭਾਈ ਅੰਮਿ੍ਤਪਾਲ ਸਿੰਘ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਨੌਜਵਾਨ ਵਰਗ ਨੂੰ ਖ਼ਾਲਸਾ ਪੰਥ ਦੀ ਸਰਕਾਰ ਬਣਾਉਣ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਦੁੱਗਲ ਨੇ ਕਿਹਾ ਕਿ ਸਾਡਾ ਇਹ ਪੰਥਕ ਫ਼ਰੰਟ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਦੇ ਹਿਤਾਂ ਦੀ ਪਹਿਰੇਦਾਰੀ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਸਰਕਾਰ ਵਲੋਂ ਬਣਾਇਆ ਕਾਨੂੰਨ ਸ਼ਲਾਘਾਯੋਗ ਫੈਸਲਾ-ਲਵਦੀਪ ਸਿੰਘ ਭਗਤ... ਅਗਲੀ ਖ਼ਬਰ ਡੇਰਾ ਨੈਣੇਵਾਲ ਦੇ ਮਾਮਲੇ ਦੇ ਸੰਬੰਧ ਵਿਚ ਨਿਰਮਲ ਮਾਲਵਾ ਸਾਧੂ ਸੰਘ ਦੀ ਮੀਟਿੰਗ ਹੋਈ
Ad Position 24