ਸ਼ਹਿਣਾ, 20 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਬੇਅਦਬੀ ਮਾਮਲੇ 'ਤੇ ਬਣਾਏ ਕਾਨੂੰਨ ਨੂੰ ਰਾਜਪਾਲ ਵਲੋਂ ਪ੍ਰਵਾਨਗੀ ਮਿਲਣ ਉਪਰੰਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ-2026 ਪਾਸ ਹੋਣ ਉਪਰੰਤ ਸਮੁੱਚੀ ਮਾਨਵਤਾ ਵਲੋਂ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਹ ਸ਼ਬਦ ਲਵਦੀਪ ਸਿੰਘ ਭਗਤਪੁਰਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਮੱੁਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਚੱੁਕੇ ਗਏ ਕਦਮ ਸਮੁੱਚੇ ਵਿਧਾਨ ਸਭਾ ਇਜਲਾਸ ਵਿਚ ਸਰਬਸੰਮਤੀ ਨਾਲ ਪ੍ਰਵਾਨ ਹੋਏ ਹਨ | ਲਵਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਪੂਰੀ ਮਾਨਵਤਾ ਲਈ ਸੇਧ ਦੇਣ ਵਾਲੇ ਧਾਰਮਿਕ ਗ੍ਰੰਥ ਹਨ ਅਤੇ ਸਮੁੱਚੀ ਮਾਨਵਤਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੀ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਇਆ ਗਿਆ ਇਹ ਕਾਨੂੰਨ ਜਿੱਥੇ ਦੋਸ਼ੀਆਂ ਲਈ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਸਖ਼ਤ ਸਜਾਵਾਂ ਦੇਣ ਲਈ ਕਾਰਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਜੁਰਅਤ ਨਹੀਂ ਕਰੇਗਾ |