ਮਹਿਲ ਕਲਾਂ, 20 ਅਪ੍ਰੈਲ (ਤਰਸੇਮ ਸਿੰਘ ਗਹਿਲ)-ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਦੇ ਵਿਦਿਆਰਥੀਆਂ ਵਲੋਂ ਕਸਬਾ ਮਹਿਲ ਕਲਾਂ ਵਿਖੇ ਕਰਵਾਈ ਗਈ 7 ਕਿੱਲੋਮੀਟਰ ਮੈਰਾਥਨ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਵਿਦਿਆਰਥੀਆਂ ਵਲੋਂ ਲਗਾਈ ਗਈ ਦੌੜ ਖੇਡਾਂ ਤੱਕ ਸੀਮਤ ਨਹੀਂ ਸੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੋਂ ਇਲਾਵਾ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੈਰਾਥਨ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਫਿਟਨੈੱਸ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਦਿਆਰਥੀਆਂ ਨੂੰ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਆ ਰਿਹਾ ਹੈ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਨਾ ਸਿਰਫ਼ ਖੇਡਾਂ ਵਿਚ ਆਪਣੀ ਕਾਬਲੀਅਤ ਦਿਖਾਈ, ਸਗੋਂ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਵੀ ਪ੍ਰਗਟਾਵਾ ਕੀਤਾ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਹਾਜ਼ਰ ਸਨ |