16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਬਰਨਾਲਾ ਵਿਚ ਬਣਾਈਆਂ ਜਾਣਗੀਆਂ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ <br/>

Ad Position 21
No active advertisement
ਅਜੀਤ ਡੈਸਕ 22-04-2026
ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਚਲਾਈ ਜਾਵੇਗੀ | ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਵਿਚ 6.50 ਲੱਖ ਪੌਦੇ ਲਗਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਮੀਟਿੰਗ ਦੌਰਾਨ ਕੀਤਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੀ.ਡੀ.ਪੀ.ਓਜ ਦੀ ਦੇਖ-ਰੇਖ ਹੇਠ ਤਿੰਨ ਬਲਾਕਾਂ ਵਿਚ ਤਿੰਨ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ ਬਣਾਈਆਂ ਜਾਣਗੀਆਂ | ਜਿਸ ਵਾਸਤੇ ਪੰਚਾਇਤੀ ਜਗ੍ਹਾ ਦੀ ਸ਼ਨਾਖ਼ਤ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਪਿੰਡਾਂ ਵਿਚ ਸਾਂਝੀਆਂ ਥਾਵਾਂ ਉੱਤੇ ਪੌਦੇ ਲਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਜਿੱਥੇ ਪੌਦੇ ਮੁਹੱਈਆ ਕਰਾਏ ਜਾਣਗੇ ਉੱਥੇ ਖ਼ੁਦ ਵੀ ਪੌਦੇ ਲਾਏ ਜਾਣਗੇ | ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੌਦੇ ਲਾਏ ਜਾਣਗੇ | ਇਸ ਤੋਂ ਇਲਾਵਾ ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਆਪਣੇ ਅਧੀਨ ਆਉਂਦੀਆਂ ਸੜਕਾਂ/ਥਾਵਾਂ 'ਤੇ ਪੌਦੇ ਲਾਏ ਜਾਣਗੇ | ਉਨ੍ਹਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਅਤੇ ਆਪਸੀ ਤਾਲਮੇਲ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਬੀ.ਡੀ.ਪੀ.ਓ. ਬਰਨਾਲਾ ਜਗਤਾਰ ਸਿੰਘ, ਬੀ.ਡੀ.ਪੀ.ਓ. ਸ਼ਹਿਣਾ ਜਗਰਾਜ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੋਕੇ ਦਾ ਕਿਸਾਨਾਂ ਦਾ ਅੱਗ ਲੱਗਣ ਕਾਰਨ 100 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ <br/> ਅਗਲੀ ਖ਼ਬਰ ਵਿਕਾਸ ਕਾਰਜਾਂ ਦੀ ਨਿਗਰਾਨੀ ਤੇ ਸਮੇਂ ਸਿਰ ਪੂਰੇ ਕਰਨ 'ਤੇ ਜ਼ੋਰ-ਜੇ.ਈ. ਕਿਰਨਦੀਪ ਕੌਰ <br/>
Ad Position 24