16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 22-04-2026
ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਮੁਹਿੰਮ ਵਿੱਢੀ ਗਈ ਹੈ | ਇਸੇ ਤਹਿਤ ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੱਕ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ | ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪਲੀਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ | ਇਹ ਵੈਨ 'ਨਿਰਮਲ ਵਾਤਾਵਰਨ' ਅਤੇ 'ਅੱਗ ਨਾ ਲਗਾਉਣ' ਦੇ ਹੋਕੇ ਨਾਲ ਪਿੰਡਾਂ ਵਿਚ ਦਸਤਕ ਦੇਵੇਗੀ | ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਕੇ ਨਾੜ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ | ਮੁੱਖ ਖੇਤੀਬਾੜੀ ਅਫਸਰ ਡਾ: ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਕਿਸਾਨਾਂ ਦੇ ਸੰਪਰਕ ਵਿਚ ਹਨ | ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਹਰਮਨਪ੍ਰੀਤ ਸਿੰਘ, ਸਟੇਟ ਵਿੰਗ ਤੋਂ ਤਰਨਦੀਪ ਸਿੰਘ ਅਤੇ ਟੈਕਨੀਸ਼ੀਅਨ ਗ੍ਰੇਡ-1 ਬੇਅੰਤ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਭਦੌੜ ਵਲੋਂ ਇੰਦਰਜੀਤ ਸਿੰਘ ਫੂਲਕਾ ਦਾ ਸਨਮਾਨ <br/> ਅਗਲੀ ਖ਼ਬਰ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ 152ਵਾਂ ਅੱਖਾਂ ਦਾ ਫ਼੍ਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24