ਹੰਡਿਆਇਆ, 21 ਅਪੈ੍ਰਲ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਅੱਜ ਟਰੈਫ਼ਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਟਰੈਫ਼ਿਕ ਪੁਲਿਸ ਦੇ ਏ.ਐੱਸ.ਆਈ. ਗੁਰਚਰਨ ਸਿੰਘ, ਏ.ਐੱਸ.ਆਈ. ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਹੈਲਮਟ ਪਹਿਨਣ, ਸੀਟ ਬੈਲਟ ਲਗਾਉਣ ਅਤੇ ਟਰੈਫ਼ਿਕ ਸਿਗਨਲ ਤੇ ਲਾਲ ਬੱਤੀ ਦੀ ਪਾਲਨਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇੰਚਾਰਜ ਪਿ੍ੰਸੀਪਲ ਅਵਿਨਾਸ਼ ਕੌਰ ਨੇ ਵੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਵਿਦਿਆਰਥੀਆਂ ਨੇ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਦਾ ਪ੍ਰਣ ਲਿਆ | ਇਸ ਸਮੇਂ ਐੱਸ.ਪੀ.ਸੀ. ਦੇ ਨੋਡਲ ਇੰਚਾਰਜ ਜਗਸੀਰ ਸਿੰਘ, ਮਨਜਿੰਦਰ ਸਿੰਘ, ਪ੍ਰਦੀਪ ਦਾਸ, ਮੈਡਮ ਸ਼ਰਨਜੀਤ ਕੌਰ, ਮੈਡਮ ਪੁਸ਼ਪਿੰਦਰ ਕੌਰ ਅਤੇ ਮੈਡਮ ਕੁਲਜੀਤ ਕੌਰ ਹਾਜ਼ਰ ਸਨ |