16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਟੱਲੇਵਾਲ ਥਾਣੇ ਦਾ ਚਾਰਜ

Ad Position 21
No active advertisement
ਅਜੀਤ ਡੈਸਕ 22-04-2026
ਟੱਲੇਵਾਲ, 21 ਅਪੈ੍ਰਲ (ਸੋਨੀ ਚੀਮਾ)-ਪੁਲਿਸ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਅਧਿਕਾਰਤ ਤੌਰ 'ਤੇ ਟੱਲੇਵਾਲ ਥਾਣਾ ਮੁਖੀ (ਐੱਸ.ਐੱਚ.ਓ.) ਵਜੋਂ ਚਾਰਜ ਸੰਭਾਲ ਲਿਆ | ਇਸ ਮੌਕੇ ਥਾਣੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਗੁਲਦਸਤੇ ਭੇਟ ਕਰ ਕੇ ਜੀ ਆਇਆ ਆਖਿਆ ਗਿਆ | ਇਸ ਮੌਕੇ ਚਾਰਜ ਸੰਭਾਲਣ ਉਪਰੰਤ ਨਵੇਂ ਐਸ.ਐੱਚ.ਓ. ਸਰਬਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਪੰਚਾਇਤੀ, ਕਲੱਬਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੇ ਮੁਹਤਬਰਾਂ ਦਾ ਥਾਣੇ ਵਿਚ ਸਤਿਕਾਰ ਬਹਾਲ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਗਰਭਵਤੀ ਅÏਰਤਾਂ ਲਈ ਮੁਫ਼ਤ ਜਾਂਚ ਕੈਂਪ ਲਾਇਆ <br/> ਅਗਲੀ ਖ਼ਬਰ ਮਨੁੱਖ ਜਨਮ ਤੋਂ ਨਹੀਂ ਬਲਕਿ ਆਪਣੇ ਕਰਮ ਤੋਂ ਮਹਾਨ ਬਣਦਾ ਹੈ-ਸੰਤ ਵਿਵੇਕ ਮੁਨੀ <br/>
Ad Position 24