16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਗਰਭਵਤੀ ਅÏਰਤਾਂ ਲਈ ਮੁਫ਼ਤ ਜਾਂਚ ਕੈਂਪ ਲਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਅÏਰਤਾਂ ਦੀ ਮੁਫ਼ਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਡਾ: ਅੰਜੂ ਵਰਮਾ ਵਲੋਂ ਗਰਭਵਤੀ ਅÏਰਤਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ: ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਗਰਭਕਾਲ ਅਤੇ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਅਤੇ ਜੱਚਾ ਬੱਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਅÏਰਤਾਂ ਦਾ ਬੀ.ਪੀ., ਸ਼ੂਗਰ, ਹੀਮੋਗਲੋਬਿਨ ਅਤੇ ਹੋਰ ਲੋੜੀਂਦੇ ਟੈੱਸਟ ਕੀਤੇ ਜਾਂਦੇ ਹਨ ਅਤੇ ਹਾਈ ਰਿਸਕ ਗਰਭਵਤੀ ਅÏਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਸੁਰੱਖਿਅਤ ਜਣੇਪੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ | ਇਸ ਮੌਕੇ ਸਿਹਤ ਸਟਾਫ਼ ਵਲੋਂ ਗਰਭਵਤੀ ਅÏਰਤਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ ਅਤੇ ਕਸਰਤ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਸੰਪੂਰਨ ਟੀਕਾਕਰਨ ਅਤੇ ਬੱਚਿਆਂ ਵਿਚਕਾਰ ਅੰਤਰਾਲ ਦੇ ਤਰੀਕਿਆਂ ਆਦਿ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਕੇਵਲ ਰਾਜਨੀਤਕ ਲਾਹਾ ਲੈਣਾ ਚਾਹੁੰਦੀ ਹੈ 'ਆਪ' ਸਰਕਾਰ-ਬਾਪੂ ਤਰਸੇਮ ਸਿੰਘ <br/... ਅਗਲੀ ਖ਼ਬਰ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਟੱਲੇਵਾਲ ਥਾਣੇ ਦਾ ਚਾਰਜ
Ad Position 24