ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਆਡ ਦੇ ਜ਼ੋਨਲ ਪੱਧਰ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਰਿਸ਼ੀ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ | ਜਿਸ ਨਾਲ ਉਨ੍ਹਾਂ ਦੀ ਤਰਕਸ਼ੀਲ ਸੋਚ, ਸਹੀ ਗਿਣਤੀ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਪ੍ਰਗਟ ਹੋਈ | ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਪੇ੍ਰਰਨਾ ਸਦਕਾ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਐਮ.ਡੀ. ਕਪਿਲ ਮਿੱਤਲ ਅਤੇ ਡਾ: ਨਿਸ਼ੀ ਮਿੱਤਲ ਨੇ ਵਿਦਿਆਰਥੀਆਂ, ਸਕੂਲ ਸਟਾਫ਼ ਨੂੰ ਵਧਾਈ ਦਿੱਤੀ |