ਟੱਲੇਵਾਲ, 21 ਅਪੈ੍ਰਲ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ (ਭਗਤ ਧੰਨਾ ਜੀ) ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਬੇਅੰਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਭਾਈ ਕੁਲਵੰਤ ਸਿੰਘ ਜੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਾਲਿਆਂ ਵਲੋਂ ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰਬਾਣੀ ਵਿਚਾਰ ਅਤੇ ਭਗਤ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ | ਇਸ ਉਪਰੰਤ ਸੰਬੋਧਨ ਕਰਦਿਆਂ ਭਾਈ ਸੁਖਜਿੰਦਰ ਸਿੰਘ ਕੈਨੇਡਾ ਨੇ ਕਿਹਾ ਕਿ ਸਾਨੂੰ ਪ੍ਰਮਾਤਮਾ ਦੀ ਬੰਦਗੀ ਦਿ੍ੜ੍ਹਤਾ ਨਾਲ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਉਸ ਰੱਬ ਨੂੰ ਪਾ ਸਕਦੇ ਹਾਂ | ਭਗਤ ਧੰਨਾ ਜੀ ਨੂੰ ਸਭ ਧਰਮਾਂ ਦੇ ਲੋਕ ਮੰਨਦੇ ਹਨ ਸਾਨੂੰ ਵੀ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਉਪਰੰਤ ਬਾਬਾ ਬੇਅੰਤ ਸਿੰਘ ਕੈਰੋਂ, ਮਨਦੀਪ ਸਿੰਘ ਕੈਰੋਂ ਦੀ ਅਗਵਾਈ ਵਿਚ ਸਮੂਹ ਪ੍ਰਬੰਧਕਾਂ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿਤਾ ਸ: ਤਰਸੇਮ ਸਿੰਘ ਖਾਲਸਾ ਸਮੇਤ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਹੋਰਨਾਂ ਤੋਂ ਇਲਾਵਾ ਬਾਬਾ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ ਵਾਲੇ, ਰਾਜਪੀ੍ਰਤ ਕੌਰ ਪਤਨੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ, ਮੈਨੇਜਰ ਨਿਰਮਲ ਸਿੰਘ, ਸਮਾਜ ਸੇਵੀ ਚਰਨਜੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਕਾਉਂਕੇ, ਗੁਰਮੀਤ ਸਿੰਘ ਬੱੁਕਣਵਾਲ, ਬਸੰਤ ਸਿੰਘ ਦਲਤਪੁਰਾ, ਗੁਰਪਾਲ ਸਿੰਘ ਡੋਡ, ਸੰਦੀਪ ਸਿੰਘ ਧਾਲੀਵਾਲ, ਬਲਜੀਤ ਸਿੰਘ ਧਾਲੀਵਾਲ, ਸਾਧੂ ਸਿੰਘ, ਨਾਜ਼ਰ ਸਿੰਘ ਮਿਸਤਰੀ, ਅਵਤਾਰ ਸਿੰਘ ਬੂਰਾ, ਗੁਰਨਾਮ ਸਿੰਘ ਗਾਮਾ, ਪਰਮਜੀਤ ਸਿੰਘ ਬਟਾਲਾ, ਮਲਕੀਤ ਸਿੰਘ, ਗੁਰਬਚਨ ਸਿੰਘ, ਜੱਗਾ ਸਿੰਘ ਛੀਨੀਵਾਲ, ਮਨਦੀਪ ਕੌਰ ਬਠਿੰਡਾ, ਨਾਇਬ ਸਿੰਘ ਚੀਮਾ, ਧਰਮਿੰਦਰ ਸਿੰਘ ਿ ਧੰਦੋ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਸਮਾਗਮਾਂ ਮੌਕੇ ਹਾਜ਼ਰੀ ਲਗਵਾਈ |