16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਲਈ 14 ਉਮੀਦਵਾਰ ਚੋਣ ਅਖਾੜੇ ਵਿਚ ਡਟੇ <br/>

Ad Position 21
No active advertisement
ਅਜੀਤ ਡੈਸਕ 22-04-2026
ਤਪਾ ਮੰਡੀ, 21 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਦੀ ਤਪਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ 23 ਅਪ੍ਰੈਲ ਨੂੰ ਹੋਣ ਜਾ ਰਹੀ ਹੈ | ਇਸ ਦੇ ਸਬੰਧ ਵਿਚ 14 ਜਣਿਆਂ ਵਲੋਂ ਤਪਾ ਜ਼ੋਨ ਇੱਕ ਤੋਂ ਕਾਗ਼ਜ਼ ਭਰੇ, ਜਦ ਕਿ ਮਹਿਤਾ ਜ਼ੋਨ-2 ਤੋਂ ਦੋ ਜਣਿਆ 'ਤੇ ਸਹਿਮਤੀ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਬਲੌਰ ਸਿੰਘ ਨੇ ਦੱਸਿਆ ਕਿ ਤਪਾ ਜ਼ੋਨ-1 ਤੋਂ 14 ਜਣਿਆਂ ਵਲੋਂ ਆਪਣੇ ਕਾਗ਼ਜ਼ ਰਿਟਰਨਿੰਗ ਅਫ਼ਸਰ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਦਾਖਲ ਕੀਤੇ ਗਏ ਹਨ | ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਤੋਂ ਬਾਅਦ ਕਿਸੇ ਵੀ ਉਮੀਦਵਾਰ ਵਲੋਂ ਕਾਗ਼ਜ਼ ਵਾਪਸ ਨਹੀਂ ਲਏ ਗਏ ਅਤੇ 14 ਉਮੀਦਵਾਰ ਚੋਣ ਅਖਾੜੇ ਵਿਚ ਹਨ | ਜਿਨ੍ਹਾਂ ਵਿਚ ਕੁਲਵੰਤ ਸਿੰਘ, ਸੁਖਦੇਵ ਸਿੰਘ, ਪਰਮਿੰਦਰ ਸਿੰਘ ਚੱਠਾ, ਸੁਖਜੀਵਨ ਸਿੰਘ, ਗੁਲਾਬ ਸਿੰਘ ਸਿੱਧੂ, ਕੁਲਵਿੰਦਰ ਸਿੰਘ ਚੱਠਾ, ਨਿਰਮਲ ਸਿੰਘ, ਟਹਿਲਪ੍ਰੀਤ ਸਿੰਘ, ਬਲਦੀਪ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ, ਕਰਮਜੀਤ ਕੌਰ, ਪ੍ਰਦੀਪ ਕੌਰ ਅਤੇ ਰਣਜੀਤ ਸਿੰਘ ਹਨ | ਜਿਨ੍ਹਾਂ ਨੂੰ ਅੱਜ 22 ਅਪ੍ਰੈਲ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ਅਤੇ 23 ਅਪ੍ਰੈਲ ਨੂੰ ਵੋਟਿੰਗ ਕਰਵਾਈ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਮਹਿਤਾ ਜ਼ੋਨ ਦੋ ਤੋਂ ਦੋ ਮੈਂਬਰਾਂ 'ਤੇ ਸਹਿਮਤੀ ਹੋ ਚੁੱਕੀ ਹੈ ਜਿਸ ਵਿਚ ਪ੍ਰਤਾਪ ਸਿੰਘ ਪੁੱਤਰ ਚੰਦ ਸਿੰਘ (ਜ) ਅਤੇ ਗੋਰਾ ਸਿੰਘ ਪੁੱਤਰ ਕਰਨੈਲ ਸਿੰਘ (ਐਸ.ਸੀ) ਮਹਿਤਾ ਨੂੰ ਸਭਾ ਦਾ ਸਰਬ ਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ ਹੈ | ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਘਾਟ ਹੋਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਸੀ | ਇਸ ਮੌਕੇ ਗਗਨ ਸ਼ਰਮਾ ਅਤੇ ਨੰਬਰਦਾਰ ਲਖਵਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਜਸਪਾਲ ਸਿੰਘ ਜੱਸੂ ਨੂੰ ਜ਼ਿਲ੍ਹਾ ਸਕੱਤਰ ਕੀਤਾ ਨਿਯੁਕਤ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24