16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਮਲੇਰਕੋਟਲਾ ਦੀਆਂ ਖਾਦ, ਕੀੜੇਮਾਰ ਅਤੇ ਬੀਜ ਦੀਆਂ ਦੁਕਾਨਾਂ 27 ਨੂੰ ਮੁਕੰਮਲ ਤੌਰ 'ਤੇ ਬੰਦ ਦਾ ਰੱਖਣ ਐਲਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਦੌੜ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ)-ਐਗਰੀ ਇਨਪੁਟਜ਼ ਡੀਲਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਲੇਰਕੋਟਲਾ ਦੇ ਅਹੁਦੇਦਾਰਾਂ ਵੱਲੋਂ ਇਕ ਵਰਚੂਅਲ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਐਗਰੀ ਇਨਪੁੱਟਜ ਡੀਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਕਪੂਰ ਨੇ ਆਪਣੇ ਵਿਚਾਰ ਪੇਸ਼ ਕੀਤੇ | ਸ੍ਰੀ ਬਰਿੰਦਰ ਸਿੰਘ ਕਪੂਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਡੀਆਂ ਜਾਇਜ਼ ਮੰਗਾਂ ਨਾ ਮੰਨਣ ਕਾਰਨ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਨਵੇਂ ਨਵੇਂ ਕਾਨੂੰਨ ਲਿਆਉਣ ਕਰ ਕੇ ਦੇਸ਼ ਭਰ ਦੇ ਡੀਲਰਾਂ ਨੂੰ ਕਾਰੋਬਾਰ ਕਰਨਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਦੇ ਸੈਂਪਲ ਗੈਰ ਮਿਆਰੀ ਆਉਣ ਤੇ ਸਿਰਫ਼ ਸਬੰਧਿਤ ਕੰਪਨੀ ਉੱਪਰ ਹੀ ਕਾਨੂੰਨੀ ਕਾਰਵਾਈ ਕਰਨਾ, ਖਾਦਾਂ ਦੇ ਨਾਲ ਟੈਗਿੰਗ ਰੋਕਣਾ, ਡੀਲਰ, ਡਿਸਟ੍ਰੀਬਿਊਟਰ ਨੂੰ ਵਾਜਬ ਮਾਰਜਿਨ ਦੇਣਾ ਅਤੇ ਹਰੇਕ ਖਾਦ ਰਿਟੇਲ ਪੁਆਇੰਟ ਤੱਕ ਪਹੁੰਚ ਕਰਨਾ ਵਰਗੇ ਮਸਲੇ ਤਾਂ ਪਹਿਲਾਂ ਹੀ ਚੱਲ ਰਹੇ ਹਨ ਤੇ ਹੁਣ ਸਰਕਾਰ ਵੱਲੋਂ ਖਾਦਾਂ ਦੀ ਵਿੱਕਰੀ ਲਈ ਇਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ | ਇਸ ਕਰ ਕੇ ਆਲ ਇੰਡੀਆ ਐਸੋਸੀਏਸ਼ਨ ਵੱਲੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਮਹਾਰਾਸ਼ਟਰ ਸੂਬੇ ਨੇ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਮਿਤੀ 27 ਅਪ੍ਰੈਲ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੁੱਝ ਹੋਰ ਸੂਬਿਆਂ ਨੇ ਵੀ ਇਸ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਇੱਕ ਦਿਨ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪਾਸੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅਤੇ ਲਿਆਂਦੇ ਜਾ ਰਹੇ ਨਵੇਂ ਬੀਜ ਅਤੇ ਕੀੜੇਮਾਰ ਦਵਾਈਆਂ ਦੇ ਕਾਨੂੰਨ ਤੇ ਮੁੜ ਤੋਂ ਵਿਚਾਰ ਕਰਨ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਵੀ ਵਰਚੂਅਲ ਮੀਟਿੰਗ ਕਰ ਕੇ 27 ਅਪ੍ਰੈਲ ਨੂੰ ਇਕ ਦਿਨ ਦੁਕਾਨਾਂ ਬੰਦ ਕਰ ਕੇ ਆਲ ਇੰਡੀਆ ਐਸੋਸੀਏਸ਼ਨ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਸੂਬਾ ਪੱਧਰੀ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਦੀ ਜਥੇਬੰਦੀ ਵੱਲੋਂ ਸੂਬਾ ਐਸੋਸੀਏਸ਼ਨ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ 27 ਅਪ੍ਰੈਲ ਦੇ ਬੰਦ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ | ਐਸੋਸੀਏਸ਼ਨ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਆਗੂ ਅੰਕੁਰ ਗੋਇਲ ਨੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਕਪੂਰ ਨੂੰ ਵਿਸ਼ਵਾਸ ਦਿਵਾਇਆ ਕਿ ਮਲੇਰਕੋਟਲਾ ਜ਼ਿਲੇ੍ਹ ਦੇ ਸਮੂਹ ਡੀਲਰ ਇਸ ਬੰਦ ਨੰੂ ਹਰ ਹੀਲੇ ਸਫਲ ਬਣਾਉਣਗੇ | ਇਸ ਮੀਟਿੰਗ ਵਿਚ ਅੰਕੁਰ ਗੋਇਲ, ਦਰਬਾਰਾ ਸਿੰਘ ਮਲੇਰਕੋਟਲਾ, ਸਤਪਾਲ ਅਹਿਮਦਗੜ੍ਹ, ਰਾਜੀਵ ਅਹਿਮਦਗੜ੍ਹ, ਰਾਜਨ ਅਹਿਮਦਗੜ੍ਹ, ਰੁਪਿੰਦਰ ਸਿੰਘ ਹੈਪੀ ਅਮਰਗੜ੍ਹ, ਕਰਮਜੀਤ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਕੁਠਾਲਾ, ਗੁਰਮੇਲ ਸਿੰਘ ਭੋਗੀਵਾਲ, ਰਾਕੇਸ਼ ਕੁਮਾਰ ਮਲੇਰਕੋਟਲਾ, ਉਜਾਗਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਡੀਲਰਾਂ ਨੇ ਭਾਗ ਲਿਆ |


Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਸਾਢੇ 3 ਕਰੋੜ ਦੀ ਲਾਗਤ ਨਾਲ 24 ਕਿੱਲੋਮੀਟਰ ਪਾਈਪ ਲਾਈਨ ਦੇ ਕੰਮ ਦੀ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਭਰਪੂਰ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ <br/>
Ad Position 24