16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜਖੇਪਲ ਵਿਖੇ ਮਨਾਇਆ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 22-04-2026
ਜਖੇਪਲ, 21 ਅਪ੍ਰੈਲ (ਮੇਜਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਸ਼੍ਰੀ ਕਰਤਾਰ ਸਰ ਜਖੇਪਲ ਵਿਖੇ ਗੁਰਦੁਆਰਾ ਲੋਕਲ ਕਮੇਟੀ ਵਲੋਂ ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਕਮੇਟੀ ਪ੍ਰਧਾਨ ਲਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਚਾਹ ਮਦਾਣੇ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਅਤੇ ਭਗਤ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸੇਵਕ ਸਿੰਘ ਜਖੇਪਲ ਵਾਲੇ, ਪ੍ਰਧਾਨ ਲਾਲ ਸਿੰਘ, ਖ਼ਜ਼ਾਨਚੀ ਜਗਸ਼ੀਰ ਸਿੰਘ, ਸੁਖਦੇਵ ਸਿੰਘ ਵਿਰਕ, ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ, ਚਮਕੌਰ ਸਿੰਘ, ਰੌਮੀ, ਤੇਜਾ ਸਿੰਘ, ਬੂਟਾ ਸਿੰਘ ਤੇ ਸੁਖਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਅਤੇ ਹੋਈ ਬੇਮੌਸਮੀ ਬਰਸਾਤ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦਾ ਝਾੜ ਘਟਣ ਦੀਆ... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਸਾਢੇ 3 ਕਰੋੜ ਦੀ ਲਾਗਤ ਨਾਲ 24 ਕਿੱਲੋਮੀਟਰ ਪਾਈਪ ਲਾਈਨ ਦੇ ਕੰਮ ਦੀ ਕਰਵਾਈ ਸ਼ੁਰੂਆਤ <br/>
Ad Position 24