16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਅਤੇ ਹੋਈ ਬੇਮੌਸਮੀ ਬਰਸਾਤ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦਾ ਝਾੜ ਘਟਣ ਦੀਆਂ ਆ ਰਹੀਆਂ ਹਨ ਰਿਪੋਰਟਾਂ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)-ਜ਼ਿਲ੍ਹਾ ਸੰਗਰੂਰ ਜਿੱਥੇ 2.40 ਲੱਖ ਹੈਕਟੇਅਰ ਰਕਬੇ ਵਿੱਚ ਇਸ ਸਾਲ ਕਣਕ ਦੀ ਕਾਸ਼ਤ ਕੀਤੀ ਗਈ ਸੀ ਅਤੇ ਪਿਛਲੇ ਸਾਲ ਇਸ ਜ਼ਿਲ੍ਹੇ ਵਿੱਚ 9.50 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ ਸੀ, ਇਸ ਵਾਰ ਝਾੜ ਵਿੱਚ ਕੁਝ ਕਮੀ ਦੀਆਂ ਰਿਪੋਰਟਾਂ ਆ ਰਹੀਆਂ ਹਨ | ਜ਼ਿਲੇ੍ਹ ਦਾ ਕਣਕ ਦਾ ਅÏਸਤਨ ਝਾੜ 5500 ਕਿੱਲੋ ਪ੍ਰਤੀ ਹੈਕਟੇਅਰ ਹੈ, 2021-22 ਵਿੱਚ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਕਾਰਨ ਕਣਕ ਦੇ ਝਾੜ 'ਤੇ ਬਹੁਤ ਮਾੜਾ ਪ੍ਰਭਾਵ ਪਿਆ ਸੀ | ਉਸ ਸਾਲ ਜ਼ਿਲ੍ਹੇ ਵਿੱਚ ਕਣਕ ਦਾ ਅÏਸਤਨ ਝਾੜ 4142 ਕਿੱਲੋ ਪ੍ਰਤੀ ਹੈਕਟੇਅਰ ਰਹਿ ਗਿਆ ਸੀ | 2019-20 ਵਿੱਚ ਜਦੋਂ ਮੌਸਮ ਕਣਕ ਦੀ ਫ਼ਸਲ ਲਈ ਅਨੁਕੂਲ ਰਿਹਾ ਸੀ ਤਾਂ ਕਣਕ ਦਾ ਝਾੜ ਬੰਪਰ 5800 ਕਿੱਲੋ ਪ੍ਰਤੀ ਹੈਕਟੇਅਰ ਰਿਹਾ ਸੀ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਅਫ਼ਸਰ ਇੰਦਰਜੀਤ ਸਿੰਘ ਭੱਟੀ ਨੇ ਦੱਸਿਆ ਕਿ ਫਰਵਰੀ ਮਹੀਨੇ ਵਿੱਚ ਜਦੋਂ ਕਣਕ ਦੀ ਫ਼ਸਲ ਨੂੰ ਠੰਡ ਦੀ ਜ਼ਰੂਰਤ ਹੁੰਦੀ ਹੈ ਤਾਂ ਉਸ ਸਮੇਂ ਤਾਪਮਾਨ ਤਿੰਨ ਚਾਰ ਡਿਗਰੀ ਵਧ ਗਿਆ ਜਿਸ ਦਾ ਕਣਕ ਦੀ ਫ਼ਸਲ ਤੇ ਮਾੜਾ ਪ੍ਰਭਾਵ ਪਿਆ, ਦੂਜਾ ਜਦੋਂ ਕਣਕ ਦੀ ਫ਼ਸਲ ਪੱਕ ਰਹੀ ਸੀ ਤਾਂ ਉਸ ਸਮੇਂ ਹੋਈ ਵਾਰ-ਵਾਰ ਬੇਮੌਸਮੀ ਬਰਸਾਤ ਨੇ ਕਣਕ ਦੇ ਦਾਣੇ ਨੂੰ ਮਾਜੂ ਪਾ ਦਿੱਤਾ ਜਿਸ ਕਾਰਨ ਕਣਕ ਦੇ ਝਾੜ ਤੇ ਕੁਝ ਅਸਰ ਪੈਣਾ ਸੁਭਾਵਿਕ ਹੈ | ਪਿੰਡ ਮੰਗਵਾਲ ਦੇ ਕਿਸਾਨ ਰਾਜਪਾਲ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੀ ਸਾਰੀ ਕਣਕ ਦੀ ਫ਼ਸਲ ਮੰਡੀ ਵਿੱਚ ਵੇਚ ਚੁੱਕਾ ਹੈ, ਉਨ੍ਹਾਂ ਦਾ ਝਾੜ 20 ਕੁਇੰਟਲ ਪ੍ਰਤੀ ਏਕੜ ਦੇ ਕਰੀਬ ਨਿਕਲਿਆ ਹੈ ਜੋ ਪਿਛਲੇ ਸਾਲ ਨਾਲੋਂ 2 ਕੁਇੰਟਲ ਪ੍ਰਤੀ ਏਕੜ ਘੱਟ ਹੈ | ਪਿੰਡ ਸ਼ੇਰੋਂ ਦੇ ਨਿਸ਼ਾਨ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਨ੍ਹਾਂ ਦੇ ਕਣਕ ਦੀ ਫ਼ਸਲ ਦਾ ਝਾੜ 20 ਕੁਇੰਟਲ ਪ੍ਰਤੀ ਏਕੜ ਨਿਕਲਿਆ ਸੀ ਪਰ ਇਸ ਵਾਰ ਝਾੜ 18 ਕੁਇੰਟਲ ਪ੍ਰਤੀ ਏਕੜ ਦੇ ਕਰੀਬ ਹੈ | ਉੱਧਰ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰਪਾਲ, ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ, ਅਕਉਂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਤਿਵਾੜੀ ਨੇ ਦੱਸਿਆ ਕਿ ਬੇਸ਼ੱਕ ਕਣਕ ਦਾ ਝਾੜ ਥੋੜ੍ਹਾ ਘਟਿਆ ਹੈ ਪਰ ਕਿਸਾਨਾਂ ਨੂੰ ਮੰਡੀ ਵਿੱਚ ਕਣਕ ਦਾ ਪੂਰਾ ਮੁੱਲ ਮਿਲ ਰਿਹਾ ਹੈ, ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ 180 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਜਖੇਪਲ ਵਿਖੇ ਮਨਾਇਆ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ <br/>
Ad Position 24