16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੁਲਿਸ ਨੇ ਇੱਕ ਹੋਟਲ ਵਿਚ ਛਾਪੇਮਾਰੀ ਕਰ ਕੇ ਕਈ ਪ੍ਰੇਮੀ ਜੋੜਿਆਂ ਨੂੰ ੂ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 22-04-2026

ਬਰਨਾਲਾ, 21 ਅਪ੍ਰੈਲ (ਰਾਜ ਪਨੇਸਰ)-ਪੁਲਿਸ ਵਲੋਂ ਬੱਸ ਸਟੈਂਡ ਬਰਨਾਲਾ ਦੇ ਨਜ਼ਦੀਕ ਇਕ ਹੋਟਲ ਵਿਚ ਛਾਪੇਮਾਰੀ ਕਰ ਕੇ ਕਈ ਪ੍ਰੇਮੀ ਜੋੜਿਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਵਲੋਂ 112 'ਤੇ ਸ਼ਿਕਾਇਤ ਕੀਤੀ ਗਈ ਸੀ ਕਿ ਬੱਸ ਸਟੈਂਡ ਨਜ਼ਦੀਕ ਇਕ ਹੋਟਲ ਵਿਚ ਲੰਬੇ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲਦਾ ਹੈ | ਜਿਸ ਕਾਰਨ ਮੁਹੱਲਾ ਨਿਵਾਸੀ ਬੱਚੇ ਅਤੇ ਖ਼ਾਸ ਕਰ ਕੇ ਔਰਤਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਨ੍ਹਾਂ ਦਾ ਬਾਹਰ ਨਿਕਲਣਾ ਬਹੁਤ ਔਖਾ ਹੋਇਆ ਪਿਆ ਹੈ | ਇਸ ਹੋਟਲ ਵਿਚ ਸਕੂਲ ਵਿਚ ਪੜ੍ਹਦੀਆਂ ਛੋਟੀਆਂ-ਛੋਟੀਆਂ ਬੱਚੀਆਂ ਆਉਂਦੀਆਂ ਹਨ | ਇਸ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਸਿਟੀ-1 ਅਤੇ ਬੱਸ ਸਟੈਂਡ ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਕਈ ਪ੍ਰੇਮੀ ਜੋੜਿਆਂ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਜੋੜਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸ਼ਿਕਾਇਤਕਰਤਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਉਹ ਥਾਣਾ ਸਿਟੀ-1 ਵਿਖੇ ਆ ਕੇ ਆਪਣੇ ਬਿਆਨ ਲਿਖਵਾਏ | ਉਸ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ, ਏ.ਐੱਸ.ਆਈ. ਸੌਦਾਗਰ ਸਿੰਘ ਅਤੇ ਹੌਲਦਾਰ ਜਗਤਾਰ ਸਿੰਘ ਧਨੌਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਿਵਾਲਵਰ ਦੀ ਸਫ਼ਾਈ ਕਰਦੇ ਸਮੇਂ ਗੋਲੀ ਚੱਲਣ ਨਾਲ ਡੀ.ਐਸ.ਪੀ. ਦੀ ਮੌਤ ਅਗਲੀ ਖ਼ਬਰ ਵਾਰਡਬੰਦੀ ਅਤੇ ਵੋਟਰ ਸੂਚੀਆਂ 'ਚ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਵਫ਼ਦ ਡੀ.ਸੀ. ਨੂੰ ਮਿਲਿਆ
Ad Position 24