ਸ਼ਹਿਣਾ, 22 ਅਪ੍ਰੈਲ (ਸੁਰੇਸ਼ ਗੋਗੀ)-ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਦੀ ਡਵੀਜ਼ਨ ਪੱਧਰੀ ਮੀਟਿੰਗ ਸ਼ਹਿਣਾ ਵਿਖੇ ਸਰਕਲ ਪ੍ਰਧਾਨ ਜਸਵੀਰ ਸਿੰਘ ਭੱਠਲ, ਗੁਰਮੁਖ ਸਿੰਘ ਅਤੇ ਡਵੀਜ਼ਨ ਪ੍ਰਧਾਨ ਅਰਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਚੱਲ ਰਹੇ ਸੰਘਰਸ਼ ਦੀ ਅਗਲੀ ਰਣਨੀਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ 5500 ਦੇ ਕਰੀਬ ਠੇਕਾ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ 'ਤੇ ਲੋੜ ਤੋਂ ਵੱਧ ਕੰਮ ਕਰ ਰਹੇ ਹਨ | ਸਾਲਾਂਬੱਧੀ ਪਾਵਰਕਾਮ ਵਿਚ ਕੰਮ ਕਰਦਿਆਂ ਪੱਕਾ ਨਹੀਂ ਕੀਤਾ ਜਾ ਰਿਹਾ, ਜਦਕਿ ਹੋਰ ਵਿਭਾਗਾਂ ਵਿਚ ਸਰਕਾਰ ਨੇ ਕੱਚੇ