08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ 24 ਤੋਂ <br/>

Ad Position 21
No active advertisement
ਅਜੀਤ ਡੈਸਕ 23-04-2026
ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਮਿਤੀ 24 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ, ਜੋ 6 ਮਈ ਤੱਕ ਚੱਲੇਗੀ | ਉਨ੍ਹਾਂ ਦੱਸਿਆ ਕਿ ਇਹ ਦੇਸ਼ ਦੀ ਪਹਿਲੀ ਡਿਜੀਟਲ ਮਰਦਮਸ਼ੁਮਾਰੀ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ ਤੱਕ ਸੈਲਫ-ਇਨਿਊਮਰੇਸ਼ਨ (ਖ਼ੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਇਸ ਤੋਂ ਇਲਾਵਾ 15 ਮਈ ਤੋਂ 13 ਜੂਨ ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗ਼ਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ | ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in 'ਤੇ ਜਾਣਾ ਹੋਵੇਗਾ | ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰ ਕੇ ਪੋਰਟਲ 'ਤੇ ਲੌਗਇਨ ਕਰੋ | ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ | ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ 'ਸੈਲਫ-ਐਨੂਮਰੇਸ਼ਨ ਆਈ ਡੀ' ਜਨਰੇਟ ਕਰ ਕੇ ਦੇਵੇਗਾ | ਜਦੋਂ ਜਨਗਣਨਾ ਮੁਲਾਜ਼ਮ ਭਾਵ ਗਿਣਤੀਕਾਰ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ ਡੀ ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਮਰਦਮਸ਼ੁਮਾਰੀ ਸਟਾਫ਼ ਨੂੰ ਅਪੀਲ ਕੀਤੀ ਕਿ ਜੇਕਰ ਜਨਗਣਨਾ ਦੇ ਨਾਮ 'ਤੇ ਤੁਹਾਨੂੰ ਕੋਈ ਧੋਖਾਧੜੀ ਵਾਲਾ ਸੁਨੇਹਾ ਆਉਂਦਾ ਤਾਂ ਉਸ ਤੋਂ ਸੁਚੇਤ ਰਹਿਣ ਅਤੇ ਵੇਰੀਫਾਈ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰਬਰ 39, ਦੂਜੀ ਮੰਜ਼ਿਲ 'ਤੇ ਸਥਾਪਿਤ ਸੈਂਸਸ ਸੈੱਲ ਵਿਚ ਰਾਬਤਾ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ <br/> ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ
Ad Position 24