08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਰੋਧੀ ਰਾਜਨੀਤਕ ਪਾਰਟੀਆਂ ਦੇ ਗੱਠਜੋੜ ਨੇ ਮਹਿਲਾ ਵਿਰੋਧੀ ਮਾਨਸਿਕਤਾ ਦਿਖਾ ਕੇ ਦੇਸ਼ ਦੀ ਅੱਧੀ ਆਬਾਦੀ ਨਾਲ ਕੀਤਾ ਵੱਡਾ ਧੋਖਾ-ਕੇਵਲ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 23-04-2026
ਬਰਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸ, ਸਮਾਜਵਾਦੀ ਪਾਰਟੀ, ਟੀ.ਐਮ.ਸੀ., ਡੀ.ਐਮ.ਕੇ. ਅਤੇ ਹੋਰ ਵਿਰੋਧੀ ਰਾਜਨੀਤਕ ਪਾਰਟੀਆਂ ਨੇ ਮਹਿਲਾ ਰਿਜ਼ਰਵੇਸ਼ਨ ਸਮੇਤ ਹੋਰ ਮਹੱਤਵਪੂਰਨ ਬਿੱਲਾਂ ਦਾ ਵਿਰੋਧ ਕਰ ਕੇ ਜਿੱਥੇ ਆਪਣੀ ਮਹਿਲਾ ਵਿਰੋਧੀ ਮਾਨਸਿਕਤਾ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ ਉੱਥੇ ਦੇਸ਼ ਦੀ ਅੱਧੀ ਆਬਾਦੀ ਦੇ ਹੱਕਾਂ ਨੂੰ ਰੋਕ ਕੇ ਉਨ੍ਹਾਂ ਵੱਡਾ ਧੋਖਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ ਸ: ਢਿੱਲੋਂ ਨੇ ਕਿਹਾ ਕਿ ਅÏਰਤਾਂ ਨੂੰ ਨੀਤੀ ਘੜਨ ਦੀ ਪ੍ਰਕਿਰਿਆ ਵਿਚ ਹਿੱਸੇਦਾਰੀ ਦੇਣਾ ਕੋਈ ਅਹਿਸਾਨ ਨਹੀਂ, ਸਗੋਂ ਉਨ੍ਹਾਂ ਦਾ ਕੁਦਰਤੀ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਜਦੋਂ ਨਾਰੀ ਸ਼ਕਤੀ ਵੰਦਨ ਐਕਟ ਲਿਆਂਦਾ ਗਿਆ ਸੀ, ਉਦੋਂ ਚੋਣਾਂ ਦੇ ਡਰੋਂ ਇਨ੍ਹਾਂ ਪਾਰਟੀਆਂ ਨੇ ਮਜਬੂਰੀ ਵਿਚ ਸਮਰਥਨ ਕੀਤਾ ਸੀ, ਪਰ ਅੱਜ ਜਦੋਂ ਅÏਰਤਾਂ ਨੂੰ ਅਸਲ ਹੱਕ ਦੇਣ ਦਾ ਸਮਾਂ ਆਇਆ ਤਾਂ ਇਨ੍ਹਾਂ ਨੇ ਤਕਨੀਕੀ ਬਹਾਨੇ ਬਣਾ ਕੇ ਇਸ ਦਾ ਵਿਰੋਧ ਕੀਤਾ | ਸ: ਢਿੱਲੋਂ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਹੱਦਬੰਦੀ ਇੱਕ ਸੰਵਿਧਾਨਕ ਜ਼ਿੰਮੇਵਾਰੀ ਹੈ ਜੋ 'ਇੱਕ ਵਿਅਕਤੀ, ਇੱਕ ਵੋਟ, ਇੱਕ ਮੁੱਲਾ' ਦੇ ਸਿਧਾਂਤ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਦੱਖਣੀ ਭਾਰਤ ਦੇ ਰਾਜਾਂ ਨੂੰ ਡਰਾ ਕੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਜਦਕਿ ਸਚਾਈ ਇਹ ਹੈ ਕਿ ਹੱਦਬੰਦੀ ਤੋਂ ਬਾਅਦ ਦੱਖਣੀ ਭਾਰਤ ਦੀ ਨੁਮਾਇੰਦਗੀ ਸੁਰੱਖਿਅਤ ਰਹੇਗੀ ਅਤੇ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਵਰਗੀਆਂ ਪਾਰਟੀਆਂ ਅÏਰਤਾਂ ਦੇ ਰਾਖਵੇਂਕਰਨ ਵਿਚ ਧਰਮ ਦੇ ਆਧਾਰ 'ਤੇ ਕੋਟੇ ਦੀ ਮੰਗ ਕਰ ਰਹੀਆਂ ਹਨ, ਜੋ ਕਿ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ | ਇਹ ਸਿਰਫ਼ ਵੋਟ ਬੈਂਕ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਲਈ ਅÏਰਤਾਂ ਦੇ ਹੱਕਾਂ ਨੂੰ ਲਟਕਾਉਣ ਦੀ ਇੱਕ ਸਾਜ਼ਿਸ਼ ਹੈ | ਸ: ਢਿੱਲੋਂ ਨੇ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਨਾਰੀ ਸਸ਼ਕਤੀਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੱਜ ਦੀ ਜਾਗਰੂਕ ਨਾਰੀ ਸਭ ਕੁੱਝ ਸਮਝਦੀ ਹੈ ਤੇ ਆਉਣ ਵਾਲੀਆਂ ਚੋਣਾਂ ਵਿਚ ਦੇਸ਼ ਦੀ ਨਾਰੀ ਸ਼ਕਤੀ ਆਪਣੀ ਵੋਟ ਨਾਲ ਵਿਰੋਧੀ ਪਾਰਟੀਆਂ ਨੂੰ ਜ਼ਰੂਰ ਸਬਕ ਸਿਖਾਵੇਗੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਚੇਅਰਮੈਨ ਅਸ਼ੋਕ ਮਿੱਤਲ, ਜੀਵਨ ਬਾਂਸਲ ਧਨੌਲਾ, ਬੀਬੀ ਪਰਮਜੀਤ ਕੌਰ ਚੀਮਾ, ਧਰਮ ਸਿੰਘ ਫ਼ੌਜੀ, ਹਰਬਖਸ਼ੀਸ਼ ਸਿੰਘ ਗੋਨੀ, ਜਸਵੀਰ ਸਿੰਘ ਗੱਖੀ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਸਿੰਘ ਮਾਨ, ਗੁਰਜਿੰਦਰ ਸਿੰਘ ਪੱਪੀ ਸੰਧੂ, ਪੁਨੀਤ ਕੌਸ਼ਲ, ਬਲਜਿੰਦਰ ਸਿੰਘ, ਮੱਖਣ ਸਿੰਘ ਧਨੌਲਾ, ਸੋਮਨਾਥ ਸ਼ਰਮਾ, ਹੈਪੀ ਢਿੱਲੋਂ, ਦੀਪ ਸੰਘੇੜਾ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ <br/>
Ad Position 24