ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ <br/>
ਅਜੀਤ ਡੈਸਕ
23-04-2026
ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸਮਾਗਮ
-ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਅੰਤਰ ਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ ਦੀ ਜਾਗਰੂਕਤਾ ਲਈ ਅਰਬ ਗਲੋਬਲ, ਟੇਬਲ ਮੇਕਿੰਗ, ਕੋਲਾਜ ਮੇਕਿੰਗ, ਵਾਲ ਹੈਂਗਿੰਗ, ਪਲਾਂਟੇਸ਼ਨ, ਚਾਰਟ ਅਤੇ ਵੱਖ-ਵੱਖ ਤਰ੍ਹਾਂ ਦੇ ਮਾਡਲ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਅਤੇ ਪਿ੍ੰਸੀਪਲ ਮੈਡਮ ਆਇਸ਼ਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਡਾ ਵਾਤਾਵਰਨ ਖ਼ਤਰੇ ਵਿਚ ਪੈਂਦਾ ਜਾ ਰਿਹਾ ਹੈ ਜਿਸ ਦੇ ਕਈ ਕਾਰਨ ਹਨ ਜਿਵੇਂ ਕਿ ਹਵਾ ਪ੍ਰਦੂਸ਼ਣ, ਪਾਣੀ ਪ੍ਰਦੂਸ਼ਣ ਅਤੇ ਪ੍ਰਕਿਰਤੀ ਪ੍ਰਦੂਸ਼ਣ ਆਦਿ | ਇਸ ਲਈ ਸਾਨੂੰ ਧਰਤੀ ਦੀ ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸ਼ਹਿਰੀਕਰਨ ਅਤੇ ਉਦਯੋਗੀਕਰਨ ਦੇ ਕਾਰਨ ਧਰਤੀ ਉੱਪਰ ਖ਼ਤਰਾ ਨਜ਼ਰ ਆ ਰਿਹਾ ਹੈ | ਜਿਸ ਕਰ ਕੇ ਸਾਡੀ ਧਰਤੀ ਦਾ ਤਾਪਮਾਨ ਬਹੁਤ ਵਧ ਗਿਆ ਹੈ ਜੋ ਧਰਤੀ ਉੱਪਰ ਰਹਿ ਰਹੇ ਸਾਰੇ ਹੀ ਜੀਵਾਂ ਲਈ ਬਹੁਤ ਹਾਨੀਕਾਰਕ ਹੈ | ਧਰਤੀ ਹੀ ਇਕ ਅਜਿਹਾ ਗ੍ਰਹਿ ਹੈ ਜਿਸ ਉੱਪਰ ਜੀਵਨ ਦੀ ਹੋਂਦ ਸੰਭਵ ਹੈ | ਧਰਤੀ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਤਾਂ ਜੋ ਅਸੀਂ ਇਸ ਧਰਤੀ ਉੱਪਰ ਜੀਵਨ ਦੀ ਹੋਂਦ ਨੂੰ ਬਰਕਰਾਰ ਰੱਖ ਸਕੀਏ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ 'ਚ ਸਮਾਗਮ
-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਸ੍ਰੀ ਨਿਖਿਲ ਅਰੋੜਾ, ਚੇਅਰਮੈਨ ਪ੍ਰਮੋਦ ਅਰੋੜਾ, ਪਿ੍ੰਸੀਪਲ ਸ੍ਰੀਮਤੀ ਅਰਾਧਨਾ ਵਰਮਾ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਸੰਸਾਰ ਵਿਚ ਮਾਂ ਨੂੰ ਪ੍ਰਮਾਤਮਾ ਤੋਂ ਵੀ ਵੱਡਾ ਸਥਾਨ ਦਿੱਤਾ ਗਿਆ ਹੈ, ਕਿਉਂਕਿ ਉਹ ਨਾ ਸਿਰਫ਼ ਸਾਨੂੰ ਜਨਮ ਦਿੰਦੀ ਹੈ ਬਲਕਿ ਸਾਡਾ ਪਾਲਣ ਪੋਸ਼ਣ ਵੀ ਕਰਦੀ ਹੈ ਅਤੇ ਸਾਨੂੰ ਇਸ ਸੰਸਾਰ ਵਿਚ ਰਹਿਣ ਦੇ ਯੋਗ ਵੀ ਬਣਾਉਂਦੀ ਹੈ | ਇਸੇ ਤਰ੍ਹਾਂ ਇਹ ਧਰਤੀ ਮਾਂ ਵੀ ਹੈ ਜੋ ਨਾ ਸਿਰਫ਼ ਸਾਨੂੰ ਰਹਿਣ ਲਈ ਥਾਂ ਦਿੰਦੀ ਹੈ ਸਗੋਂ ਭੋਜਨ ਵੀ ਦਿੰਦੀ ਹੈ | ਇਸ ਧਰਤੀ ਤੋਂ ਹੀ ਸਾਨੂੰ ਰਹਿਣ ਲਈ ਹਵਾ ਮਿਲਦੀ ਹੈ | ਇਸ ਕਰ ਕੇ ਸਾਨੂੰ ਵੱਧ ਤੋਂ ਵੱਧ ਰੱੁਖ ਲਗਾਉਣੇ ਚਾਹੀਦੇ ਹਨ ਤੇ ਧਰਤੀ ਦੀ ਸਾਂਭ ਸੰਭਾਲ ਕਰਨੀ ਚਾਹੀਦੀ | ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸੇਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ 'ਚ ਸਮਾਗਮ
-ਸੇਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ, ਪਿ੍ੰਸੀਪਲ ਡਾ: ਤੀਰਥ ਸਿੰਘ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਕਰਨ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣ ਲਈ ਕਿਹਾ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਵਾਤਾਵਰਨ ਸੁਰੱਖਿਆ ਦਾ ਸੰਕਲਪ ਵੀ ਲਿਆ |
ਡੀ.ਐਸ.ਦਾਨੀ ਕਾਲਜ ਆਫ਼ ਹਾਇਰ ਐਜੂਕੇਸ਼ਨ 'ਚ ਸਮਾਗਮ
-ਡੀ.ਐਸ.ਦਾਨੀ ਕਾਲਜ ਆਫ਼ ਹਾਇਰ ਐਜੂਕੇਸ਼ਨ ਬਰਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਰੁੱਖ ਲਗਾਉਣ, ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸੰਸਥਾ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਨ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਜੇ ਅਸੀਂ ਅੱਜ ਕਦਮ ਨਹੀਂ ਚੁੱਕਦੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਭਾਰੀ ਨੁਕਸਾਨ ਝੱਲਣਾ ਪਵੇਗਾ | ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਰੁੱਖ ਲਗਾਉਣਾ ਚਾਹੀਦਾ ਹੈ ਅਤੇ ਕੁਦਰਤ ਨਾਲ ਸਾਂਝ ਬਣਾਈ ਰੱਖਣੀ ਚਾਹੀਦੀ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਬੂਟੇ ਵੀ ਵੰਡੇ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਤੀਰਥ ਸਿੰਘ ਅਤੇ ਸਟਾਫ਼ ਹਾਜ਼ਰ ਸੀ |
ਟੰਡਨ ਇੰਟਰਨੈਸ਼ਨਲ ਸਕੂਲ 'ਚ ਸਮਾਗਮ
-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਬੱਚਿਆਂ ਨੂੰ ਬੂਟਿਆਂ ਵਾਲੀ ਨਰਸਰੀ ਵਿਚ ਵੀ ਲੈ ਜਾਇਆ ਗਿਆ | ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਜੇ ਅਸੀਂ ਅੱਜ ਵਾਤਾਵਰਨ ਦੀ ਰੱਖਿਆ ਲਈ ਕਦਮ ਨਹੀਂ ਚੁੱਕਾਂਗੇ ਤਾਂ ਭਵਿੱਖ ਦੀਆਂ ਪੀੜੀਆਂ ਨੂੰ ਇਸ ਦਾ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਇਕ ਰੁੱਖ ਜ਼ਰੂਰ ਲਗਾਏ ਅਤੇ ਉਸ ਦੀ ਦੇਖਭਾਲ ਕਰੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | (ਬਾਕੀ ਸਫਾ 9 'ਤੇ)