08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਬ-ਡਵੀਜ਼ਨ ਹਸਪਤਾਲ ਤਪਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਤਪਾ ਮੰਡੀ, 22 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਮੇਂ ਦੇ ਨਾਲ ਨਵੀਆਂ ਚੁਨੌਤੀਆਂ ਦੇ ਵਿਚਕਾਰ ਵਾਤਾਵਰਨ ਅਤੇ ਧਰਤੀ ਨੂੰ ਬਚਾਉਣ ਦੀ ਲੋੜ ਹੈ | ਧਰਤੀ ਦਿਵਸ ਦੀ ਭੂਮਿਕਾ ਹੋਰ ਵੀ ਅਹਿਮ ਹੋ ਜਾਂਦੀ ਹੈ ਤਾਂ ਜੋ ਵਿਕਾਸ ਦੀ ਦੌੜ ਵਿਚ ਵਾਤਾਵਰਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਧੁੰਦਲੀ ਨਾ ਹੋ ਜਾਵੇ | ਉਨ੍ਹਾਂ ਕਿਹਾ ਕਿ ਹਾਲਾਂਕਿ, ਕੁਦਰਤ ਨੂੰ ਬਚਾਉਣ ਵਿਚ ਬਹੁਤ ਸਾਰੀਆਂ ਚੁਨੌਤੀਆਂ ਹਨ | ਇਨ੍ਹਾਂ ਵਿਚ ਤੇਜ਼ੀ ਨਾਲ ਆਬਾਦੀ ਦਾ ਵਾਧਾ, ਮਿੱਟੀ ਦੀ ਕਟੌਤੀ, ਜਲ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਵਰਗੀਆਂ ਚੁਨੌਤੀਆਂ ਮੁੱਖ ਹਨ | ਉਨ੍ਹਾਂ ਕਿਹਾ ਕਿ ਕਾਫ਼ੀ ਮਨੁੱਖੀ ਕਿਰਿਆਵਾਂ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਨ ਹਨ | ਸਾਡੀ ਧਰਤੀ ਨੂੰ ਕਿਹੜੇ ਕਾਰਨਾਂ ਨਾਲ ਨੁਕਸਾਨ ਹੋ ਰਿਹਾ ਹੈ ਅਤੇ ਇਸ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ, ਇਸ ਬਾਰੇ ਜਾਣਨ ਲਈ ਜਾਗਰੂਕਤਾ ਜ਼ਰੂਰੀ ਹੈ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਹਰ ਸਾਲ ਧਰਤੀ ਦਿਵਸ ਸਮਾਜ ਵਿਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਥੀਮਾਂ ਨਾਲ ਮਨਾਇਆ ਜਾਂਦਾ ਹੈ | ਧਰਤੀ ਦਿਵਸ 2026 ਦਾ ਥੀਮ 'ਸਾਡੀ ਸ਼ਕਤੀ, ਸਾਡਾ ਗ੍ਰਹਿ' ਹੈ | ਇਹ ਥੀਮ ਨਵਿਆਉਣਯੋਗ ਊਰਜਾ ਵੱਲ ਤਬਦੀਲੀ ਨੂੰ ਤੇਜ਼ ਕਰਨ ਅਤੇ ਵਿਅਕਤੀਗਤ ਅਤੇ ਭਾਈਚਾਰਿਆਂ ਨੂੰ ਵਾਤਾਵਰਨ ਸਥਿਰਤਾ ਲਈ ਸਮੂਹਿਕ ਕਾਰਵਾਈ ਕਰਨ ਲਈ ਸ਼ਕਤੀ ਪ੍ਰਦਾਨ ਕਰਨ 'ਤੇ ਜ਼ੋਰ ਦਿੰਦਾ ਹੈ | ਇਹ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਵਾਤਾਵਰਨ ਤਰੱਕੀ ਲਈ ਭਾਈਚਾਰਕ ਕਾਰਵਾਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਚਾਰਟ ਮੁਕਾਬਲੇ ਕਰਵਾਏ ਗਏ | ਜਿਸ ਵਿਚੋਂ ਅੱਵਲ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਗੁਰਸਿਮਰਨਜੀਤ ਸਿੰਘ, ਡਾ: ਬਾਂਕੇ ਬਿਹਾਰੀ, ਐਸ.ਆਈ ਰਣਜੀਵ ਕੁਮਾਰ, ਮ.ਪ.ਹ.ਵ ਮਨਪ੍ਰੀਤ ਸ਼ਰਮਾ, ਗਗਨਦੀਪ ਸਿੰਘ, ਅਵਤਾਰ ਸਿੰਘ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਨੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਮਾਮਲਾ ਪਿੰਡ ਠੁੱਲੀਵਾਲ ਦੇ ਡੇਰੇ ਦੀ ਜ਼ਮੀਨ ਦਾ ਜ਼ਮੀਨੀ ਕਬਜ਼ੇ ਨੂੰ ਲੈ ਕੇ ਪਿੰਡ ਵਾਸੀਆਂ ਤੇ ਨਿਹੰਗ ਸਿੰਘਾਂ ਵਿਚਕਾਰ...
Ad Position 24