ਤਪਾ ਮੰਡੀ, 22 ਅਪ੍ਰੈਲ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ 'ਚ ਨੈਤਿਕ ਕਦਰਾਂ-ਕੀਮਤਾਂ ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਪੰਜਾਬ ਐਜੂਕੇਸ਼ਨ ਪ੍ਰੋਜੈਕਟ ਦੇ ਲੈਕਚਰਾਰ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿਚ ਨੈਤਿਕ ਮੁੱਲਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਚਾਈ, ਇਮਾਨਦਾਰੀ, ਅਨੁਸ਼ਾਸਨ ਅਤੇ ਸਤਿਕਾਰ ਵਰਗੀਆਂ ਕਦਰਾਂ ਹੀ ਇਕ ਵਿਅਕਤੀ ਨੂੰ ਸਫਲ ਅਤੇ ਚੰਗਾ ਇਨਸਾਨ ਬਣਾਉਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਇਨ੍ਹਾਂ ਨਿਯਮਾਂ ਨੂੰ ਅਪਣਾਉਣ | ਪਿ੍ੰਸੀਪਲ ਇਬਰਾਹੀਮ ਉਦਮ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੈਤਿਕ ਸਿੱਖਿਆ ਹੀ ਸਮਾਜ ਨੂੰ ਸੁਧਾਰਨ ਦਾ ਮਜ਼ਬੂਤ ਆਧਾਰ ਹੈ |