08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਹਾਊਸ ਸੈਰੇਮਨੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-04-2026
ਰੂੜੇਕੇ ਕਲਾਂ, 22 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਨਵੇ ਸੈਸ਼ਨ ਹਾਊਸ ਦੀ ਸ਼ੁਰੂਆਤ ਕਰਵਾਈ ਗਈ | ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਦੀ ਅਗਵਾਈ ਵਿਚ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਗਠਿਤ ਕੀਤੇ ਗਏ | ਚਾਰੇ ਹਾਊਸਾਂ ਦੇ ਮੁਖੀ ਅਧਿਆਪਕ ਤੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਪੋਸਟ ਮਾਰਚ ਅਤੇ ਸੌ ਚੁੱਕਣ ਦੀ ਰਸਮ ਅਦਾ ਕੀਤੀ ਗਈ | ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਮੈਡਮ ਕਰਮਜੀਤ ਕੌਰ ਦੇਵਾ ਨੇ ਨਵੇਂ ਚੁਣੇ ਗਏ ਹਾਊਸ ਮੁਖੀਆਂ ਨੂੰ ਸਹੁੰ ਚੁਕਾਉਂਦੇ ਹੋਏ ਕਿਹਾ ਕਿ ਅਜਿਹੀਆਂ ਸੇਵਾਵਾਂ ਮਿਲਣ ਨਾਲ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਡੀ.ਪੀ.ਈ ਹਰਵਿੰਦਰ ਸਿੰਘ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਕੋਰ ਬਰਾੜ ਵੱਲੋਂ ਮੀਡੀਆ ਕਰਮੀਆਂ ਦਾ ਸਨਮਾਨ ਅਗਲੀ ਖ਼ਬਰ ਤਿੰਨ ਦਿਨਾਂ ਸ੍ਰੀ ਹਨੂਮੰਤ ਕਥਾ ਦਾ ਸ਼ਾਨਦਾਰ ਆਯੋਜਨ <br/>
Ad Position 24